ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ, ਜਿਨਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿਥੇ ਉਹ ਪੋਸਟ ਕੋਵਿਡ-19 ਸਬੰਧੀ ਸਿਹਤ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰ ਸਕੇ।
ਆਪਣੇ ਸ਼ੋਕ ਸੰਦਸ਼ ਵਿਚ ਸਿਹਤ ਮੰਤਰੀ ਨੇ ਅਭੈ ਸੰਧੂ ਦੀ ਇਕ ਸਮਾਜ ਸੇਵੀ ਵਜੋਂ ਬੇਮਿਸਾਲ ਭੂਮਿਕਾ ਨੂੰ ਯਾਦ ਕੀਤਾ। ਸ੍ਰੀ ਸੰਧੂ ਵਿਸ਼ਵ ਪੱਧਰ ‘ਤੇ ਸਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਨਿਰੰਤਰ ਮਿਹਨਤ ਕਰ ਰਹੇ ਸਨ।
ਸ. ਸਿੱਧੂ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਦੁੱਖ ਦੀ ਘੜੀ ਵਿਚ ਇਹ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਬਲ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ ਦੀ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਸ੍ਰੀ ਅਭੈ ਸਿੰਘ ਸ੍ਰੀ ਕੁਲਬੀਰ ਸਿੰਘ ਦੇ ਸਪੁੱਤਰ ਸਨ ਜੋ ਸਹੀਦ ਭਗਤ ਸਿੰਘ ਦੇ ਛੋਟੇ ਭਰਾ ਸਨ।