ਚੰਡੀਗੜ੍ਹ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ CBSE ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਰੱਦ ਕਰਨ ਦੀਆਂ ਅਟਕਲਾਂ ਨੂੰ ਖਾਰਿਜ ਕਰ ਦਿੱਤਾ ਹੈ। ਬੋਰਡ ਦਾ ਕਹਿਣਾ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਬੋਰਡ ਨੇ ਉਨ੍ਹਾਂ ਸਾਰੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕੀਤੀ ਜਾ ਸਕਦੀ ਹੈ। ਸੀ. ਬੀ. ਐੱਸ. ਈ. ਨੇ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਬੋਰਡ ਦਾ ਸਾਫ਼ ਕਹਿਣਾ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜੇਕਰ ਕੋਈ ਵੀ ਫ਼ੈਸਲਾ ਲਿਆ ਜਾਵੇਗਾ ਤਾਂ ਉਸ ਨੂੰ ਅਧਿਕਾਰਿਤ ਤੌਰ ’ਤੇ ਸੂਚਿਤ ਕੀਤਾ ਜਾਵੇਗਾ।