ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536) ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।