ਊਧਮ ਸਿੰਘ ਦਾ ਅਸਲ ਨਾਂ ਸ਼ੇਰ ਸਿੰਘ ਸੀ। ਆਪ ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿਖੇ ਹੋਇਆ। ਸੁਨਾਮ ਉਸ ਸਮੇਂ ਪਟਿਆਲਾ ਰਿਆਸਤ ਦਾ ਇਕ ਹਿੱਸਾ ਸੀ। ਆਪ ਦੇ ਪਿਤਾ ਟਹਿਲ ਸਿੰਘ ਉਸ ਸਮੇਂ ਨੇੜਲੇ ਪਿੰਡ ਉਪਲੀ ਵਿਖੇ ਰੇਲਵੇ ਫ਼ਾਟਕ ਤੇ ਚੌਂਕੀਦਾਰ ਵਜੋਂ ਨੌਕਰੀ ਕਰਦੇ ਸਨ। ਸ਼ੇਰ ਸਿੰਘ ਅਜੇ ਮਹਿਜ਼ ਸੱਤ ਸਾਲਾਂ ਦਾ ਵੀ ਨਹੀਂ ਸੀ ਹੋਇਆ ਕਿ ਉਸ ਦੇ ਸਿਰ ਉੱਤੋਂ ਮਾਂ-ਬਾਪ ਦੋਵਾਂ ਦਾ ਹੀ ਸਾਇਆ ਉੱਠ ਗਿਆ।