1_ਅਗਸਤ_1863 ਮਹਾਰਾਣੀ ਦੀ ਜਿੰਦਗੀ ਦਾ ਆਖਰੀ ਦਿਨ ਸੀ।
ਸਿੱਖ_ਸਾਮਰਾਜ ਗਦਾਰ ਡੋਗਰਿਆਂ ਕਰਕੇ ਅੰਗਰੇਜੀ ਹਕੂਮਤ ਦੇ ਅਧੀਨ ਹੋ ਗਿਆ।ਇਸ ਤੋਂ ਬਾਅਦ ਮਹਾਰਾਣੀ ਜਿੰਦਾਂ ਨੇ ਬਹੁਤ ਦੁੱਖ ਝੱਲੇ।ਅਖੀਰ ਮੌਤ ਨੂੰ ਵੀ ਮਹਾਰਾਣੀ ਤੇ ਤਰਸ ਆ ਗਿਆ।
ਕਹਿੰਦੇ ਹਨ ਬੁਝਣ ਲੱਗੇ ਦੀਵੇ ਦੀ ਜੋਤ ਜਰਾ ਵਧੇਰੇ ਰੋਸ਼ਨ ਹੋ ਜਾਇਆ ਕਰਦੀ ਹੈ।ਮਰਨ ਕਿਨਾਰੇ ਪਈ #ਮਹਾਰਾਣੀਜਿੰਦਾਂ ਦੀ ਸੁਰਤ ਵੀ ਕੁਝ ਚਿਰ ਵਾਸਤੇ ਸੰਭਲ ਗਈ।ਦਲੀਪ ਸਿੰਘ ਉਸਦੀ ਛਾਤੀ ਤੇ ਸਿਰ ਰੱਖ ਕੇ ਬੱਚਿਆਂ ਵਾਂਗ ਰੋ ਰਿਹਾ ਸੀ। ਜਿੰਦਾਂ ਨਿ- ਸਤੇ ਹੋ ਰਹੇ ਹੱਥ ਨਾਲ ਪੁੱਤਰ ਦਾ ਸਿਰ ਪਲੋਸਦੀ ਹੋਈ ਬੋਲੀ- " ਬੇਟੇ ਦਲੀਪ! ਤੂੰ ਨਹੀਂ ਜਾਣਦਾ ਤੇਰੇ ਵਾਸਤੇ ਮੇਰੇ ਦਿਲ ਵਿੱਚ ਕਿੰਨੀਆਂ ਰੀਝਾਂ ਸਨ।ਰੱਬ ਸਾਖੀ ਏ ਜੋ ਮੈਂ ਤੇਰੇ ਵਾਸਤੇ ਜਫਰ ਜਾਲੇ ਨੇ,ਤੂੰ ਅਜੇ ਨੌਂ ਮਹੀਨੇ ਚੋਵੀ ਦਿਨ ਦਾ ਸੀ ਜਦ ਤੇਰੇ ਪਿਤਾ ਜੀ ਮੈਨੂੰ ਸਦਾ ਦਾ ਸਲ ਦੇ ਗਏ।ਤੇਰੇ ਲਈ ਮੈਂ ਰੰਡੇਪਾ ਕੱਟਣਾ ਪਰਵਾਨ ਕਰ ਲਿਆ,ਨਹੀਂ ਤਾਂ ਬਾਕੀ ਰਾਣੀਆਂ ਵਾਂਗ ਮੈਂ ਵੀ ਮਹਾਰਾਜ ਨਾਲ ਸਤੀ ਹੋ ਜਾਂਦੀ।...ਲਾਲ! ਪੰਜ ਸਾਲ ਤੇ ਯਾਰਾਂ ਦਿਨ ਦਾ ਸੈਂ ਤੂੰ ਜਦ ਕਿਸਮਤ ਨੇ ਤੈਨੂੰ #ਪੰਜਾਬਦਾ_ਬਾਦਸ਼ਾਹ ਬਣਾ ਦਿੱਤਾ।ਮੈਂ ਆਪਣੇ ਹੱਥੀਂ ਤੇਰੇ ਸਿਰ ਤੇ ਤਾਜ ਸਜਾਅ ਕੇ ਤੈਨੂੰ ਲਾਹੌਰ ਦੇ ਤਖਤ ਉਤੇ ਬੈਠਣ ਵਾਸਤੇ ਭੇਜਿਆ ਕਰਦੀ ਸਾਂ।ਤੇਰੇ ਨਿਕੇ ਨਿਕੇ ਕਦਮਾਂ ਨਾਲ ਮੇਰੀਆਂ ਵੱਡੀਆਂ ਵੱਡੀਆਂ ਰੀਝਾਂ ਨਚਿਆ ਕਰਦੀਆਂ ਸਨ।"