Friday, November 22, 2024
 

ਅਕਾਲੀ

ਅਕਾਲੀ ਉਮੀਦਵਾਰ ਨੋਨੀ ਮਾਨ ਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਕੱਲ ਫਿਰੋਜ਼ਪੁਰ 'ਚ ਕਿਸਾਨਾਂ ਨਾਲ ਹੋਈ ਸੀ ਝੜਪ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਅੱਜ 13 ਵਿਧਾਇਕਾਂ ਨਾਲ ਵਿਰੋਧੀ ਧਿਰ ਦੀ ਮੁੱਖ ਪਾਰਟੀ ਹੋਣ ਦਾ ਦਾਅਵਾ ਕਰੇਗਾ ਅਕਾਲੀ ਦਲ

 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਕਾਰਨ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਚੰਨੀ ਸਰਕਾਰ ਦਾ ਘਿਰਾਓ ਕਰਨਗੀਆਂ।

ਅਕਾਲੀ ਦਲ ਵਲੋਂ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂ 64 ਪਾਰਟੀ ਉਮੀਦਵਾਰਾਂ ਦਾ ਐਲਾਨ

ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਦਾ ਵਿਵਾਦ ਭਖਿਆ

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹੁਣ ਰਾਜਾ ਵੜਿੰਗ ਨੇ ਟਵਿੱਟਰ ’ਤੇ ਇੱਕ ਪੋਸਟ ਕਰਦਿਆਂ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ।

ਅਣਪਛਾਤਿਆਂ ਵਲੋਂ ਅਕਾਲੀ ਆਗੂ 'ਤੇ ਕਾਤਲਾਨਾ ਹਮਲਾ

ਮੈਂ ਬਰਗਾੜੀ ਦੇ ਮੁੱਖ ਗਵਾਹ ਅਜੀਤ ਸਿੰਘ ਨੂੰ ਨਹੀਂ ਮਿਲਿਆ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ

ਵਿਧਾਨ ਸਭਾ ਵੱਲ ਕੂਚ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 🚨

ਪੰਜਾਬ ਵਿਧਾਨ ਸਭਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ । 

ਅਕਾਲੀ ਆਗੂ ਦਲਬੀਰ ਸਿੰਘ ਕਾਈਨੌਰ ਦੀ ਕਰੰਟ ਲੱਗਣ ਕਾਰਨ ਮੌਤ

ਕਸਬਾ ਮੋਰਿਡਾ ਦੇ ਰਹਿਣ ਵਾਲੇ ਦਲਬੀਰ ਸਿੰਘ ਕਾਈਨੌਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। 

ਸ਼ੋ੍ਰਮਣੀ ਅਕਾਲੀ ਦਲ ਨੇ ਜ਼ੀਰਕਪੁਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰ ਐਲਾਨੇ 👍

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਚੋਣਾਂ ਲਈ 31 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।

ਕਿਸਾਨੀ ਅੰਦੋਲਨ ਦੇ ਹੱਕ ਵਿੱਚ ਬੋਲਣ ਵਾਲੀਆਂ ਧਿਰਾਂ ਨੂੰ ਐੱਨ ਆਈ ਏ ਦੇ ਆਏ ਨੋਟਿਸਾਂ ਖ਼ਿਲਾਫ਼ ਸੜਕਾਂ ’ਤੇ ਉਤਰਿਆ ਯੂਥ ਅਕਾਲੀ ਦਲ

ਕਿਸਾਨੀ ਅੰਦੋਲਨ ਦੇ ਹੱਕ ਵਿੱਚ ਬੋਲਣ ਵਾਲੀਆਂ ਧਿਰਾਂ ਨੂੰ ਮੋਦੀ ਸਰਕਾਰ ਅਧੀਨ ਐੱਨ ਆਈ ਏ ਵੱਲੋਂ ਭੇਜੇ ਗਏ ਨੋਟਿਸਾਂ ਕਰਕੇ ਹਰ ਵਰਗ ’ਚ ਮੋਦੀ ਸਰਕਾਰ 

ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦੇਣ ਵਾਲੇ ਪੁਲਿਸ ਅਫਸਰ ਦੀ ਆਪਣੀ ਸਰਕਾਰ ’ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਨੁੱਕੜ ਮੀਟਿੰਗਾਂ 

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ 🤨

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਖੇਡ ਮੰਤਰੀ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਦੀ ਆਪਣੀ ਸਰਕਾਰ ਦੇ ਵਿਭਾਗ ਨੇ  ਮੰਤਰੀ ਵੱਲੋਂ  ਪਰਿਵਾਰਕ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈ ਲੈਣ ਖਿਲਾਫ ਤੇ ਇਹ ਰਕਮ ਵਸੂਲਣ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।

ਯੂਥ ਅਕਾਲੀ ਦੇ ਸਰਕਲ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ

ਦਿੱਲੀ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਹੁਸ਼ਿਆਰਪੁਰ ਦੇ ਅਕਾਲੀ ਵਰਕਰ ਦੀ ਮੌਤ

ਕੇਂਦਰ ਖ਼ਿਲਾਫ਼ ਡਟੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਜਾ ਰਹੇ ਹੁਸ਼ਿਆਰਪੁਰ ਦੇ ਅਕਾਲੀ ਵਰਕਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਸਤੌਰ ਵੱਜੋਂ ਹੋਈ ਹੈ।

ਸਾਬਕਾ ਅਕਾਲੀ ਸਰਪੰਚ ਦਾ ਕਤਲ

ਅਜਨਾਲਾ ਅਧੀਨ ਪੈਂਦੇ ਪਿੰਡ ਮਹਿੰਮਦ ਵਿਖੇ ਸਾਬਕਾ ਅਕਾਲੀ ਸਰਪੰਚ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਬਕਾ ਸਰਪੰਚ ਜਸਵੰਤ ਸਿੰਘ ਪਿੰਡ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੂੰ ਰੋਕਦਾ ਸੀ, ਜਿਸ ਦੇ ਚੱਲਦਿਆਂ ਉਸ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਸ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲਾ ਮੋਹਾਲੀ ਕਾਰਪੋਰੇਸ਼ਨ ਦੀ ਨਵੀਂ ਵਾਰਡਬੰਦੀ ਦਾ-ਅਕਾਲੀ ਦਲ ਦੇ ਸਾਬਕਾ ਕੌਂਸਲਰ ਪੁੱਜੇ ਅਦਾਲਤ, ਸਣਵਾਈ ਭਲਕੇ

ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਕੀਤੀ ਗਈ ਨਵੀਂ ਵਾਰਡਬੰਦੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੇ 2 ਨਵੰਬਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਹ ਪਟੀਸ਼ਨ ਆਲ ਇੰਡੀਆ ਯੂਥ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬੀਬੀ ਕਵਲਜੀਤ ਕੌਰ, ਗੁਰਮੁਖ ਸਿੰਘ ਸੋਹਲ ਅਤੇ ਯੂਥ ਨੇਤਾ ਮਨੀਸ਼ ਸ਼ਰਮਾ ਵਲੋਂ ਦਾਇਰ ਕੀਤੀ ਗਈ ਹੈ। 

ਪੰਜਾਬ ਕਾਂਗਰਸ ਦੇ ਸਾਬਕਾ ਦਫਤਰੀ ਸਕੱਤਰ ਦਾ ਕੋਰੋਨਾ ਕਾਰਨ ਦੇਹਾਂਤ

ਪੰਜਾਬ ਕਾਂਗਰਸ ਹੈਡਕੁਆਰਟਰ ਦੇ ਸਾਬਕਾ ਦਫਤਰੀ ਸਕੱਤਰ ਮਹਿੰਦਰ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਉਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਸਨ। ਸ਼ਨੀਵਾਰ ਦੇਰ ਰਾਤ ਉਹ ਦੁਨੀਆਂ ਨੂੰ ਅਲਵਿਦਾ ਆਖ ਗਏ। ਆਕਾਸ਼ਬਾਣੀ ਤੋਂ ਸੇਵਾਮੁਕਤ ਹੋਣ ਉਪਰੰਤ ਮਹਿੰਦਰ ਸਿੰਘ ਪੰਜਾਬ ਕਾਂਗਰਸ ਹੈਡਕੁਆਰਟਰ ਵਿੱਚ ਦਫਤਰੀ ਸਕੱਤਰ ਵੱਜੋਂ ਸੇਵਾ ਨਿਭਾ ਚੁੱਕੇ ਹਨ।

ਸਰਕਾਰ ਬਣਦੇ ਹੀ ਮੋਦੀ ਦੇ ਕਿਸਾਨ ਵਿਰੋਧੀ ਐਕਟ ਕਰਾਂਗੇ ਖਤਮ : ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ ’ਤੇ ਰੋਕਾਂਗੇ, ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ ਪੀ ਐਮ ਸੀ ਐਕਟ 2017 ਜੋ ਅਮਰਿੰਦਰ ਨੇ ਬਣਾਇਆ, ਨੂੰ ਖਾਰਜ ਕਰਾਂਗੇ। 
ਬਾਦਲ ਨੇ ਕਿਹਾ ਕਿ ਇਹਨਾਂ ਮੁੱਦਿਆਂ ’ਤੇ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਅਕਾਲੀਆਂ ਅਤੇ ਆਪ ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਿੰਨ ਸੋਧ ਬਿੱਲਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬੇਸ਼ਰਮੀ ਭਰੇ ਢੰਗ ਨਾਲ ਦੋਗਲੇ ਕਿਰਦਾਰ ਦਾ ਮੁਜ਼ਾਹਰਾ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਿਆਸੀ ਧਿਰਾਂ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਭੁਗਤਣ ਤੋਂ ਕੁਝ ਘੰਟਿਆਂ ਬਾਅਦ ਹੀ ਇਨ੍ਹਾਂ ਨੂੰ ਭੰਡਣ ਲੱਗ ਪਈਆਂ।

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਦ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ 'ਤੇ ਪਾਵਾਂਗੇ ਦਬਾਅ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ 

ਸ਼ਹੀਦਾਂ ਦੇ ਬਲਿਦਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਭੁੱਲੀ : ਅਕਾਲੀ ਦਲ

ਅੰਗਰੇਜ ਰਾਜ ਖਤਮ ਕਰਨ ਲਈ ਪੰਜਾਬ ਦੇ ਭਗਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪੂਰੇ ਦੇਸ਼ ਦੀ ਆਜ਼ਾਦੀ ਲਈ ਜੋ ਬਲਿਦਾਨ ਦਿੱਤਾ ਸੀ ਸ਼ਾਇਦ ਉਸ ਨੂੰ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਭੁੱਲ ਚੁੱਕੀ ਹੈ ਤੇ ਇਹੀ ਕਾਰਨ ਹੈ ਕਿ ਕੁਝ ਕੁ ਪੂੰਜੀਪਤੀਆਂ ਨੂੰ 

ਅਕਾਲੀ ਲੀਡਰਸ਼ਿਪ ਤਾਂ ਅਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਉਹੀ ਸਟੈਂਡ ਲੈਂਦੇ ਹਨ ਜੋ ਉਨ੍ਹਾਂ ਨੂੰ ਸੂਤ ਬੈਠਦਾ ਹੈ : ਤਿਵਾੜੀ

ਕੋਰੋਨਾ ਸੰਕਟ : ਅਕਾਲੀ ਦਲ ਨੇ ਕੀਤੇ ਸਾਰੇ ਪ੍ਰੋਗਰਾਮ ਮੁਲਤਵੀ

ਕੋਰੋਨਾ ਸੰਕਟ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮ ਮੁਲਤਵੀ ਰਹਿਣਗੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਪੈ ਸਕਦੈ ਅਕਾਲੀ-ਭਾਜਪਾ ਗਠਜੋੜ 'ਤੇ ਅਸਰ

ਪੰਜਾਬ 'ਚ ਵੋਟਾਂ ਦੌਰਾਨ ਵਾਪਰੀਆਂ ਘਟਨਾਵਾਂ

ਅਕਾਲੀ ਦਲ ਟਕਸਾਲੀ: ਬੀਰ ਦਵਿੰਦਰ ਨੇ ਕੱਢਿਆ ਰੋਡ ਸ਼ੋਅ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਚੋਣ ਮਨੋਰਥ ਜਾਰੀ

ਅਕਾਲੀ ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ-ਕੇਜਰੀਵਾਲ

ਮਨਪ੍ਰੀਤ ਕੌਰ ਹੁੰਦਲ ਫਿਰ ਤੋਂ ਅਕਾਲੀ ਦਲ 'ਚ ਸ਼ਾਮਲ

ਹਾਦਸਾ : ਅਕਾਲੀ ਆਗੂ ਸਮੇਤ ਪਰਵਾਰ ਦੇ ਚਾਰ ਜੀਆਂ ਦੀ ਮੌਤ

ਚੋਣ ਜ਼ਾਬਤਾ: ਗੱਡੀ ਵਿਚੋਂ ਲੱਖਾਂ ਰੁਪਏ ਬਰਾਮਦ

ਬਸਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਮਜ਼ਦਗੀ ਪੱਤਰ

Subscribe