ਡੀਸੀ ਬੀ. ਸ਼੍ਰੀਨਿਵਾਸਨ ਨੇ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ 'ਤੇ ਹੋਰ ਵੀ ਮਾੜਾ ਅਸਰ ਪਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਪਿੰਡ ਪੱਧਰ 'ਤੇ 294 ਨੋਡਲ ਅਫਸਰ ਅਤੇ 32 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।