Friday, November 22, 2024
 

ਇਜਲਾਸ

ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ

ਕੇਂਦਰ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 19 ਅਕਤੂਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਇਕਾਂ ਨੂੰ ਦਿੱਤਾ ਕੈਪਟਨ ਨੇ ਸ਼ਾਹੀ ਖਾਣੇ ਦਾ ਨਿਓਤਾ

ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦੇ ਗਏ 19 ਤਾਰੀਖ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਲੰਚ 'ਤੇ ਸੱਦ ਲਿਆ ਹੈ। ਦਰਅਸਲ ਵਿਧਾਇਕਾਂ ਨੂੰ ਲੰਚ ਦੇ ਸੱਦਣ ਦਾ ਮੁੱਖ ਮਕਸਦ ਸਾਰੇ ਵਿਧਾਇਕਾਂ ਦੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ 'ਚ ਲਿਆਂਦਾ ਜਾ ਰਹੇ ਬਿੱਲ ਬਾਰੇ ਰਾਇ ਲੈਣਾ ਹੈ। ਮੁੱਖ ਮੰਤਰੀ ਸਾਰੇ ਵਿਧਾਇਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਅਤੇ ਸਾਰਿਆਂ ਨੂੰ ਭਰੋਸੇ ਵਿਚ

Subscribe