Friday, November 22, 2024
 

ਕਮੇਟੀ

ਸ਼੍ਰੋਮਣੀ ਅਕਾਲੀ ਦਲ ਵਲੋਂ 6 ਨਵੇਂ ਉਮੀਦਵਾਰਾਂ ਦਾ ਐਲਾਨ

ਝਾਰਖੰਡ ਤੋਂ ਸਿੱਖ ਪ੍ਰਤੀਨਿਧਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ।

ਨਗਰ ਨਿਗਮ ਚੋਣਾਂ : ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

 ਚੜ੍ਹਦੇ ਸਾਲ ਹੋਣ ਵਾਲੀਆਂ ਨਗਰ ਨਿਗਮਾਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ 'ਤੇ ਲੜੇਗਾ। ਇਹ ਐਲਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਹੈ।

ਸ਼ਹੀਦ ਹਜ਼ਾਰਾ ਸਿੰਘ ਦੀ ਯਾਦ 'ਚ 27 ਜਨਵਰੀ ਨੂੰ ਹੋਵੇਗਾ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਇਹ ਸਮਾਗਮ 27 ਜਨਵਰੀ 2021 ਨੂੰ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਹੋਵੇਗਾ। 

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ : ਅਕਾਲੀ ਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ਕਿਉਂਕਿ  ਦੁਨੀਆਂ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ। 

ਹਾਈਕੋਰਟ ਵੱਲੋਂ ਅਕਾਲੀ ਦਲ ਨੂੰ ਝਟਕਾ

ਮੁਹਾਲੀ ਨਗਰ ਨਿਗਮ ਚੋਣਾਂ ਸੰਬੰਧੀ ਨਵੀਂ ਵਾਰਡਬੰਦੀ 'ਤੇ ਰਾਖਵੇਂਕਰਨ ਬਾਰੇ ਪਾਈਆਂ ਪਟੀਸ਼ਨਾਂ ਬਾਰੇ ਹਾਈਕੋਰਟ ਵੱਲੋਂ ਫੈਸਲਾਂ ਸੁਣਾਇਆ ਗਿਆ। ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਹਾਈਕੋਰਟ ਨੇ ਦੋਵਾਂ ਪਟੀਸ਼ਨਾਂ ਨੂੰ ਮੁੱਢੋ ਖਾਰਿਜ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ, ਲਾਪਰਵਾਹੀ ਵਾਲਾ ਕੋਈ ਵੀ ਕਦਮ ਨਾ ਚੁੱਕੇ ਕੇਂਦਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਉਹ ਕੋਈ ਵੀ ਲਾਪਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ ਜਿਸ ਨਾਲ ਕਿਸਾਨਾਂ ਦੇ ਮਨਾਂ ਵਿਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬਜ਼ਰ ਗਲੀਆਂ ਨਾ ਦੁਹਰਾਓ। 

ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਦਾ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪਾਵਨ ਸਰੂਪ ਅਟੈਚੀ 'ਚ ਬੰਦ ਕਰ ਕੇ ਪੂਨੇ ਲਿਜਾਂਦੇ ਹਵਾਈ ਅੱਡੇ 'ਤੇ ਫੜੇ ਪਿਓ-ਪੁੱਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ। 

ਮਾਣਹਾਨੀ ਕੇਸ 'ਚ 'ਸੁਖਬੀਰ ਬਾਦਲ' ਦੇ ਜ਼ਮਾਨਤੀ ਵਾਰੰਟ ਜਾਰੀ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਚੱਲ ਰਹੇ ਮਾਣਹਾਨੀ ਕੇਸ 'ਚ ਜ਼ਿਲ੍ਹਾ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ ਅਤੇ ਇਸ ਕੇਸ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ।

ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ

 ਪੰਜਾਬ ਵਿੱਚ ਕੋਰੋਨਾ ਦਾ ਕਹਿਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਕੀਤੀ ਹੈ।

ਲੌਂਗੋਵਾਲ ਵੱਲੋਂ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। 

ਮਾਮਲਾ ਮੋਹਾਲੀ ਕਾਰਪੋਰੇਸ਼ਨ ਦੀ ਨਵੀਂ ਵਾਰਡਬੰਦੀ ਦਾ-ਅਕਾਲੀ ਦਲ ਦੇ ਸਾਬਕਾ ਕੌਂਸਲਰ ਪੁੱਜੇ ਅਦਾਲਤ, ਸਣਵਾਈ ਭਲਕੇ

ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਕੀਤੀ ਗਈ ਨਵੀਂ ਵਾਰਡਬੰਦੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੇ 2 ਨਵੰਬਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਹ ਪਟੀਸ਼ਨ ਆਲ ਇੰਡੀਆ ਯੂਥ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬੀਬੀ ਕਵਲਜੀਤ ਕੌਰ, ਗੁਰਮੁਖ ਸਿੰਘ ਸੋਹਲ ਅਤੇ ਯੂਥ ਨੇਤਾ ਮਨੀਸ਼ ਸ਼ਰਮਾ ਵਲੋਂ ਦਾਇਰ ਕੀਤੀ ਗਈ ਹੈ। 

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ। 

ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। 

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ

ਸ਼੍ਰੋਮਣੀ ਕਮੇਟੀ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਦੀ ਅੰਤ੍ਰਿੰਗ ਮੈਂਬਰਾਂ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ 'ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ 'ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ

ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਦਬੋਚਿਆ

ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਕਤੂਬਰ 2020 ਨੂੰ ਪਿੰਡ ਦੁੱਲੇਵਾਲ ਵਿਖੇ ਕਿਸੇ ਨਾਮਲੂਮ ਵਿਅਕਤੀ ਵਲੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਖਿਲਾਰ ਦਿੱਤੇ ਸਨ।

SGPC ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਠੀਕ ਨਹੀਂ,ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ : ਲੌਂਗੋਵਾਲ

ਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ

ਲੌਂਗੋਵਾਲ ਨੇ ਝੜਪ ਦੌਰਾਨ ਜ਼ਖਮੀਂ ਹੋਏ ਐਸਜੀਪੀਸੀ ਮੁਲਾਜ਼ਮਾਂ ਦਾ ਜਾਣਿਆ ਹਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ• ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ

ਸ੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਝੜਪ ਦੀ ਜੇਪੀ ਵੱਲੋਂ ਨਿਖੇਧੀ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਿਚਾਲੇ ਹੋਈ ਝੜਪ ਦੀ ਨਿਖੇਧੀ ਕੀਤੀ ਹੈ।

SGPC ਦਫਤਰ ਬਾਹਰ ਹੋਈ ਝੜਪ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਗਾਇਬ ਹੋਏ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਮੈਂਬਰਾਂ 'ਤੇ ਕੀਤੇ ਗਏ ਹਮਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਧਰਨਾਕਾਰੀਆਂ ਦੇ ਇਸ ਹਮਲੇ 'ਚ ਕਈ ਮੁਲਾਜ਼ਮ ਜ਼ਖਮੀਂ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

SGPC ਨੇ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਹਰਿਮੰਦਰ ਸਾਹਿਬ ‘ਚ ਮੀਨਾਕਾਰੀ ਦੀ ਸਾਂਭ ਸੰਭਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਇਨ੍ਹਾਂ ਕਾਰਜਾਂ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਭਾਜਪਾ ਨੂੰ ਵੱਡਾ ਝਟਕਾ, ਸੈਂਕੜੇ ਆਗੂ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਨਾਲ ਜੁੜੇ

 ਭਾਰਤੀ ਜਨਤਾ ਪਾਰਟੀ (ਭਾਜਪਾ) ਨੁੰ ਪੰਜਾਬ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਹੁਸ਼ਿਆਰਪੁਰ, ਭਾਜਪਾ, ਲੁਧਿਆਣਾ ਤੇ ਜਗਰਾਓਂ ਹਲਕੇ ਦੇ ਸੈਂਕੜੇ ਭਾਜਪਾ ਵਰਕਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਬਾਦਲ ਨੇ ਇਨ੍ਹਾਂ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਬਾਦਲਕਿਆਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਾਉਣ ਲਈ ਲੜਾਂਗੇ ਚੋਣਾਂ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਕ ਦੇ ਮੁੱਖ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਠਿੰਡਾ ਆਏ ਅਤੇ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੇ ਬਿਲਾਂ ਵਿੱਚ ਸੋਧ ਕਰਨ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੋਦੀ ਸਰਕਾਰ ਲਈ ਚਿਤਾਵਨੀ ਹੈ ਕਿ ਪੰਜਾਬ ਦੇ ਕਿਸਾਨ ਖੁਦ ਲੜਾਈ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਹੀਰੋ ਨਹੀਂ ਬਣ ਸਕਦੀ ਕਿਉਂਕਿ ਕਿਸਾਨਾਂ ਦੀ ਲੜਾਈ ਅੱਗੇ ਸਰਕਾਰ ਨੇ ਫ਼ੈਸਲਾ ਕੀਤਾ ਹੈ। 

ਮਿਲਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਵਜੋਂ ਸੇਵਾ ਸੰਭਾਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇੰਟਰਨਲ ਆਡੀਟਰ ਵਜੋਂ ਸੇਵਾ ਨਿਭਾਅ ਰਹੇ ਮਿਲਖਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ ਅਕਾਊਂਟੈਂਟ ਲਗਾਇਆ ਗਿਆ ਹੈ। ਉਹ ਇੰਦਰਪਾਲ ਸਿੰਘ ਦੀ ਜਗ੍ਹਾ ਲੈਣਗੇ।

ਵਜੀਫਾ ਘੁਟਾਲੇ ਨੂੰ ਲੈ ਕੇ 2 ਨਵੰਬਰ ਨੂੰ ਨਾਭਾ ’ਚ ਵਿਸ਼ਾਲ ਰੈਲੀ ਕਰੇਗਾ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਨੇ ਅੱਜ ਐਲਾਨ ਕੀਤਾ ਕਿ ਉਸ ਵੱਲੋਂ 2 ਨਵੰਬਰ ਨੂੰ ਨਾਭਾ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿਚ ਐੱਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਪਾਰਟੀ ਨੇ ਸੂਬੇ ਦੀਆਂ ਸਾਰੀਆਂ ਅਨੁਸੂਚਿਤ ਜਾਤੀ ਐੱਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਦਲਿਤ ਵਿਦਿਆਰਥੀਆਂ 

100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਏਗੀ SGPC : ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਪਾਵਨ ਸਰੂਪਾਂ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ 

Subscribe