Friday, November 22, 2024
 

ਖੇਤੀਬਾੜੀ

ਸਿੰਘੂ ਸਰਹੱਦ 'ਤੇ ਲੱਗੇ ਕੂੜੇ ਦੇ ਅੰਬਾਰ

ਖੇਤੀ ਕਾਨੂੰਨਾਂ ਵਿਰੁੱਧ ਵੱਡੀ ਗਿਣਤੀ ਵਿਚ ਕਿਸਾਨ ਪਿਛਲੇ 16 ਦਿਨਾਂ ਤੋਂ ਵਿਰੋਧ ਕਰ ਰਹੇ ਹਨ ਜੋ ਦਿੱਲੀ ਦੀ ਸਿੰਘੂ ਸਰਹੱਦ 'ਤੇ ਹੈ, ਜਿਥੇ ਹੁਣ ਕੂੜੇ ਦੇ ਅੰਬਾਰ ਲੱਗੇ ਹਨ। ਬਹੁਤ ਸਾਰੇ ਕਿਸਾਨ ਸ਼ਿਕਾਇਤ ਕਰਦੇ ਹਨ ਕਿ ਉਹ ਪ੍ਰਦਰਸ਼ਨ ਵਾਲੀ ਥਾਂ ਉੱਤੇ ਸਫ਼ਾਈ ਲਈ ਪ੍ਰਸ਼ਾਸਨ ਤੋਂ ਬਹੁਤ ਘੱਟ ਸਹਾਇਤਾ ਮਿਲ ਰਹੀ ਹੈ।

Farmers Protest : ਸ੍ਰੀ ਅਨੰਦਪੁਰ ਸਾਹਿਬ 'ਚ ਹੋਣ ਵਾਲੇ 100 ਸਾਲਾ ਸਥਾਪਨਾ ਦਿਵਸ ਸਮਾਗਮ ਰੱਦ

 ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਣ ਵਾਲੇ ਵਿਸ਼ਾਲ ਸਮਾਗਮ,ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਵੇਗਾ।

ਪਰਾਲੀ ਤੇ ਇੰਡਸਟਰੀ ਪ੍ਰਦੂਸ਼ਣ 'ਤੇ ਆਰਡੀਨੈਂਸ ਮਨਜ਼ੂਰ

ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਲੈਕੇ ਕੇਂਦਰ ਸਰਕਾਰ ਨੇ ਸਖਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਦੇ ਗਠਨ ਲਈ ਆਰਡੀਨੈਂਸ ਮਨਜ਼ੂਰ ਕਰ ਦਿੱਤਾ ਹੈ। ਨਿਯਮ ਤੋੜਨ ਵਾਲੇ ਤੇ 1 ਕਰੋੜ ਤੱਕ ਦਾ ਜ਼ੁਰਮਾਨਾ ਲੱਗ ਸਕਦਾ ਹੈ। ਅਯੋਗ ਕੋਲ ਪੰਜ ਸਾਲ ਦੀ ਸਜ਼ਾ ਤੇ ਪੰਜ ਕਰੋੜ ਦੇ ਜੁਰਮਾਨੇ ਦਾ ਅਧਿਕਾਰ ਹੈ। ਕਮਿਸ਼ਨ ਦੇ ਹੁਕਮਾਂ ਨੂੰ ਸਿਰਫ  ਕੌਮੀ ਗਰੀਨ ਟ੍ਰਿਬੀਊਨਲ (NGT) ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।

ਪਰਾਲੀ ਸਾੜਨ ਤੋਂ ਰੋਕਣ ਆਏ ਪਾਵਰ ਕਾਮ ਦੇ ਦੋ ਮੁਲਾਜ਼ਮ ਕਿਸਾਨਾਂ ਨੇ ਬਣਾਏ ਬੰਦੀ, ਪਟਵਾਰੀ ਫਰਾਰ

ਹਲਕਾ ਸਰਦੂਲਗੜ੍ਹ ਦੇ ਪਿੰਡ ਸਰਦੁਏਲਾ ਵਿਖੇ ਕਿਸਾਨ ਨੂੰ ਪਰਾਲੀ ਸਾੜਨ ਤੋਂ ਰੋਕਣ ਆਏ ਪਾਵਰਕਾਮ ਦੇ ਦੋ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੰਦੀ ਬਣਾ ਲਿਆ ਹੈ ਜਦਕਿ ਪਟਵਾਰੀ ਮੌਕੇ ਤੋਂ ਫਰਾਰ ਹੋ ਗਏ।

ਚਾਰ ਸਾਲ ਤੋਂ ਪਰਾਲੀ ਨਾ ਸਾੜ ਕੇ ਪਿੰਡ ਸੋਨਾ ਦਾ ਕਿਸਾਨ ਗੁਰਪਾਲ ਬਣਿਆ ਮਿਸਾਲ

ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਵਰਤਾਰਾ ਇਸ ਵੇਲੇ ਇਕ ਵੱਡੀ ਚੁਨੌਤੀ ਬਣਿਆ ਹੋਇਆ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਸੂਬੇ ਭਰ 'ਚ ਰੇਲ ਪਟੜੀਆਂ 'ਤੇ ਲਾਇਆ ਕਿਸਾਨਾਂ ਨੇ ਡੇਰਾ, 48 ਘੰਟੇ ਲੱਗੇ ਰਹਿਣਗੇ ਧਰਨੇ

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਨਾਲ ਸੰਬੰਧਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਸੂਬੇ ਭਰ ਵਿਚ ਰੇਲ ਪਟੜੀਆਂ, ਖ਼ਾਸ ਕਰਕੇ ਦਿੱਲੀ ਨੂੰ ਜਾਣ ਵਾਲੀਆਂ ਰੇਲ ਪਟੜੀਆਂ 'ਤੇ ਧਰਨੇ ਲਗਾ ਦਿੱਤੇ।

ਹਰਿਆਣਾ :  4.12 ਲੱਖ ਮੀਟ੍ਰਿਕਟਨ ਕਣਕ ਦੀ ਖਰੀਦ

Subscribe