ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 'ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020' ਤਹਿਤ ਸਰਕਾਰੀ ਨੌਕਰੀਆਂ ਵਿਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀ ਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ। ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ,