ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਇਨ੍ਹਾਂ ਸਾਰੇ ਪਿੰਡਾਂ ਵਿਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂ ਜੋ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ।