ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ