ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਵਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਸਾਡੇ ਦੇਸ਼ ਵਿਚ ਖ਼ੁਸ਼ੀ ਅਤੇ ਪਿਆਰ ਸਾਂਝਾ ਕਰਨ ਲਈ ਮਠਿਆਈਆਂ ਦੇਣ-ਲੈਣ ਦਾ ਰਿਵਾਜ਼ ਹੈ।