Friday, November 22, 2024
 

ਮਜੀਠੀਆ

ਮੈਂ ਦੋ ਫੁੱਟ ਦਾ ਹਾਂ ਪਰ ਸਾਢੇ ਛੇ ਫੁੱਟ ਵਾਲੇ ਮਜੀਠੀਆ ਨੂੰ ਰਾਤ ਨੂੰ ਸੌਣ ਨਹੀਂ ਦਿੰਦਾ : ਕੁਲਬੀਰ ਜ਼ੀਰਾ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ : ਮਜੀਠੀਆ

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ114ਵੇਂ ਜਨਮਦਿਨ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਆਖਿਆ ਕਿ  ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ।

ਵਿਧਾਨ ਸਭਾ ਵੱਲ ਕੂਚ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 🚨

ਪੰਜਾਬ ਵਿਧਾਨ ਸਭਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ । 

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ : ਅਕਾਲੀ ਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ਕਿਉਂਕਿ  ਦੁਨੀਆਂ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ। 

ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ

 ਪੰਜਾਬ ਵਿੱਚ ਕੋਰੋਨਾ ਦਾ ਕਹਿਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਕੀਤੀ ਹੈ।

ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ : ਬਿੱਟੂ

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਯੋਜਿਤ ਜੰਤਰ-ਮੰਤਰ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। 'ਜੇ ਅਕਾਲੀਆਂ ਨੂੰ ਪੰਜਾਬੀਆਂ ਦੇ ਅਧਿਕਾਰਾਂ ਪ੍ਰਤੀ ਇੰਨੀ ਚਿੰਤਾ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨ' ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। 

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ

ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰੇ ਸਰਕਾਰ : ਭਗਵੰਤ ਮਾਨ

ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੁਸ਼ਾਕ ਦੀ ਸੌਗਾਤ ਦੇਣ ਸਬੰਧੀ ਸੁਖਬੀਰ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜ੍ਹੇ ਕੀਤੇ ਹਨ। ਇਕ ਬਿਆਨ ਰਾਹੀਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ

Subscribe