ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45 ਲੱਖ ਈ-ਕਾਰਡ ਬਣਾਏ ਗਏ ਹਨ ਅਤੇ ਸੂਬੇ ਭਰ ਦੇ 4.66 ਲੱਖ ਲਾਭਪਾਤਰੀ 528.08 ਕਰੋੜ ਰੁਪਏ ਦੀ ਲਾਗਤ ਨਾਲ ਸੂਚੀਬੱਧ ਹਸਪਤਾਲਾਂ ਤੋਂ ਕੈਸ਼ਲੈਸ ਇਲਾਜ ਕਰਵਾ ਚੁੱਕੇ ਹਨ।