Friday, November 22, 2024
 

ਰੰਧਾਵਾ

ਡਿਪਟੀ CM ਰੰਧਾਵਾ ਨੇ ਵਿਧਾਨ ਸਭਾ 'ਚ BSF ਦੇ ਮੁੱਦੇ 'ਤੇ ਪੇਸ਼ ਕੀਤਾ ਮਤਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮਤਾ ਪੇਸ਼ ਕੀਤਾ।

ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ : ਰੰਧਾਵਾ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਪੱਸ਼ਟ ਕੀਤਾ ਹੈ

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

ਸੁਖਜਿੰਦਰ ਸਿੰਘ ਰੰਧਾਵਾ ਨੇ ਪੁਣਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy Cm Sukhjinder Singh Randhawa) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।

DGP ਸਹੋਤਾ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਹੁਕਮ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ 'ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ।

ਲਖੀਮਪੁਰ ਘਟਨਾ : ਡਿਪਟੀ CM ਸੁਖਜਿੰਦਰ ਰੰਧਾਵਾ ਗ੍ਰਿਫ਼ਤਾਰ

ਲਖੀਮਪੁਰ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਘਟਨਾ ਦਾ ਜ਼ਾਇਜਾ ਲੈਣ ਲਈ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ (Deputy CM Sukhjinder Singh Randhawa) ਅਪਣੇ ਸਾਥੀਆਂ ਨਾਲ ਲਖੀਮਪੁਰ ਗਏ ਸਨ ਜਿੱਥੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੁਲਬੀਰ ਜ਼ੀਰਾ ਨੇ ਅਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਦਿੱਤੀ।

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਸੁਖਜਿੰਦਰ ਰੰਧਾਵਾ ਦਾ ਸਖ਼ਤ ਐਕਸ਼ਨ,ਹੁਕਮ ਦੀ ਪਾਲਣਾ ਨਾ ਕਰਨ ਵਾਲੇ SSP 'ਤੇ ਹੋਵੇਗੀ ਕਾਰਵਾਈ

ਪੰਜਾਬ 'ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਖ਼ਤ ਕਦਮ ਚੁੱਕਦਿਆਂ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਲਈ ਗੈਰ ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਉਪ ਮੁੱਖ ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਅੰਦੋਲਨ ਮੁਲਤਵੀ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।

ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਤਿ੍ਰਪਤ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਨੇ ਲਿਖੀ ਮੁੱਖ ਮੰਤਰੀ ਨੂੰ ਚਿੱਠੀ

ਸਹਿਕਾਰਤਾ ਮੰਤਰੀ ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ DAP ਦੀ ਵੰਡ ਤੁਰੰਤ ਕਰਨ ਦੀ ਅਪੀਲ

ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 

ਰਾਜੋਆਣਾ ਮਾਮਲੇ 'ਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆ 

ਆਪ ਵੱਲੋਂ ਧਾਰਮਿਕ ਮਾਮਲਿਆਂ 'ਤੇ ਸਿਆਸਤ ਕਰਨਾ ਮੰਦਭਾਗਾ : ਰੰਧਾਵਾ 👎

ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਵੱਲੋਂ ਧਾਰਮਿਕ ਮਾਮਲਿਆਂ ਨੂੰ ਲੈ ਕੇ ਕੀਤੀ ਜਾ ਰਹੀ ਸਿਆਸਤ ਨੂੰ ਮੰਦਭਾਗਾ ਦੱਸਦਿਆਂ

ਜੇਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਲੀਕੀ ਰੂਪ-ਰੇਖਾ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਪੇਸ਼ 👍

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜੇਲਾਂ ਨੂੰ ਸਵੈ-ਨਿਰਭਰ ਕਰਨ ਲਈ ਉਲੀਕੀ ਰੂਪ ਰੇਖਾ ਪੇਸ਼ ਕੀਤੀ।

ਕਿਸਾਨਾਂ ਦੀ ਹਿਮਾਇਤ 'ਚ ਮੋਦੀ 'ਤੇ ਵਰ੍ਹੇ ਰੰਧਾਵਾ

ਦਿੱਲੀ ਬਾਰਡਰ ‘ਤੇ ਆਪਣੇ ਹੱਕਾਂ ਦੀ ਰਾਖੀ ਲਈ ਕੇਂਦਰ ਨਾਲ ਆਰ ਪਾਰ ਦੀ ਲੜਾਈ ਲੜੇ ਰਹੇ ਕਿਸਾਨਾਂ ਦੇ ਹੱਕ ‘ਚ ਬੋਲਦਿਆਂ ਕੈਬਨਿਟ ਮੰਤਰੀ ਰੰਧਾਵਾ ਮੋਦੀ ਸਰਕਾਰ ‘ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸਣ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। 

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ

ਕੇਂਦਰ ਸਰਕਾਰ ਵੱਲੋੋਂ ਕੀਤੇ ਜਾ ਰਹੇ ਕਿਸਾਨ ਮਾਰੂ ਫੈਸਲਿਆਂ ਦੀ ਲੜੀ ਵਿੱਚ ਇਕ ਹੋਰ ਫੈਸਲਾ ਕਰਦਿਆਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਨੂੰ 2768 ਕਰੋੋੜ ਰੁਪਏ ਦੇ ਕਰੀਬ ਘਾਟਾ ਪਵੇਗਾ।

MSP ਤੋਂ ਵੱਧ ਭਾਅ ਦੇਣ ਵਾਲੇ ਬਿਆਨ 'ਤੇ ਰੰਧਾਵਾ ਨੇ ਘੇਰੇ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਸਰਕਾਰ ਵੱਲੋਂ ਫਸਲਾਂ ਦਾ ਐਮ.ਐਸ.ਪੀ ਤੋਂ ਵੱਧ ਭਾਅ ਦੇਣ ਦੇ ਬਿਆਨ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਿਆ ਹੈ।

ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ਼ ਦੀ ਸਮਰੱਥਾ ਵਿੱਚ ਵਾਧੇ ਲਈ 110 ਫ਼ੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵਲੋਂ ਆਊਟਸੋਰਿਸ 'ਤੇ ਸਹਿਕਾਰੀ ਬੈਂਕਾਂ ਵਿਚ ਲਗਾਏ ਗਏ ਹਨ।

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਦਾ ਦੰਡਿਤ ਵਿਆਜ ਕਰੇਗਾ ਮੁਆਫ਼

 ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੋਰੋਨਾ 'ਤੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸੂਬਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫਾਲਟਰ ਕਰਜ਼ਦਾਰ 31 ਦਸੰਬਰ 2020 ਤੱਕ ਆਪਣੀ ਪੂਰੀ ਡਿਫਾਲਟਰ ਰਕਮ ਜਮਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ,

ਕਰਜ਼ਾ ਬੇਸ਼ੱਕ ਨਾ ਮਿਲੇ ਅਸੀ ਅਪਣੇ ਬਲਬੂਤੇ ਪੰਜਾਬ ਚਲਾਵਾਂਗੇ : ਰੰਧਾਵਾ

Subscribe