Friday, November 22, 2024
 

ਲੌਂਗੋਵਾਲ

ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਦਾ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪਾਵਨ ਸਰੂਪ ਅਟੈਚੀ 'ਚ ਬੰਦ ਕਰ ਕੇ ਪੂਨੇ ਲਿਜਾਂਦੇ ਹਵਾਈ ਅੱਡੇ 'ਤੇ ਫੜੇ ਪਿਓ-ਪੁੱਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ। 

ਲੌਂਗੋਵਾਲ ਵੱਲੋਂ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। 

ਸ਼੍ਰੋਮਣੀ ਕਮੇਟੀ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਦੀ ਅੰਤ੍ਰਿੰਗ ਮੈਂਬਰਾਂ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ 'ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ 'ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ

SGPC ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਠੀਕ ਨਹੀਂ,ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ : ਲੌਂਗੋਵਾਲ

ਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ

ਲੌਂਗੋਵਾਲ ਨੇ ਝੜਪ ਦੌਰਾਨ ਜ਼ਖਮੀਂ ਹੋਏ ਐਸਜੀਪੀਸੀ ਮੁਲਾਜ਼ਮਾਂ ਦਾ ਜਾਣਿਆ ਹਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ• ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ

ਸ੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਝੜਪ ਦੀ ਜੇਪੀ ਵੱਲੋਂ ਨਿਖੇਧੀ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਿਚਾਲੇ ਹੋਈ ਝੜਪ ਦੀ ਨਿਖੇਧੀ ਕੀਤੀ ਹੈ।

SGPC ਦਫਤਰ ਬਾਹਰ ਹੋਈ ਝੜਪ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਗਾਇਬ ਹੋਏ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਮੈਂਬਰਾਂ 'ਤੇ ਕੀਤੇ ਗਏ ਹਮਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਧਰਨਾਕਾਰੀਆਂ ਦੇ ਇਸ ਹਮਲੇ 'ਚ ਕਈ ਮੁਲਾਜ਼ਮ ਜ਼ਖਮੀਂ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

SGPC ਨੇ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਹਰਿਮੰਦਰ ਸਾਹਿਬ ‘ਚ ਮੀਨਾਕਾਰੀ ਦੀ ਸਾਂਭ ਸੰਭਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਇਨ੍ਹਾਂ ਕਾਰਜਾਂ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਲੌਂਗੋਵਾਲ ਨੇ ਯੂਪੀ ਸਰਕਾਰ ਨੂੰ ਲਿਖਿਆ ਪੱਤਰ, ਲਖਨਊ 'ਚ ਗੁਰਦੁਆਰਾ ਸਾਹਿਬ ਦਾ ਰਾਹ ਖੋਲਣ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ 'ਚ ਪੈਂਦੇ ਪਿੰਡ ਮੈਂਮੋਰਾ ਵਿਖੇ 1958 ਤੋਂ ਹੋਂਦ 'ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ ਦੇ ਰਸਤਿਆਂ ਨੂੰ ਬੰਦ ਨਹੀਂ ਕਰਦੀਆਂ, ਬਲਕਿ ਉਨ੍ਹਾਂ ਨੂੰ ਪੱਕਿਆਂ ਕਰਦੀਆਂ ਹਨ

100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਏਗੀ SGPC : ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।

Subscribe