ਨੌਜਵਾਨ ਪੀੜ੍ਹੀ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਅਤੇ ਕੱਲ੍ਹ ਦੇ ਨੇਤਾ ਵਜੋਂ ਉਭਾਰਨ ਦੇ ਲਈ ਸਮੇਂ ਦੀਆਂ ਸਰਕਾਰਾਂ ਨੂੰ ਪੂਰੀ ਈਮਾਨਦਾਰੀ ਨਾਲ ਦੇ ਯਤਨ ਕਰਨੇ ਚਾਹੀਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਜ਼ਾਦ ਗਰੁੱਪ ਦੇ ਯੂਥ ਨੇਤਾ ਅਤੇ ਕੌਂਸਲਰ ਸ. ਸਰਬਜੀਤ ਸਿੰਘ ਸਮਾਣਾ ਨੇ ਕਹੀ।
ਮੋਹਾਲੀ ਡਿਵੈੱਲਪਮੈਂਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰਬਜੀਤ ਸਿੰਘ ਸਮਾਣਾ ਕੌਂਸਲਰ ਦੀ ਅਗਵਾਈ ਦੇ ਹੇਠ ਹੋਲੀ ਦੇ ਤਿਉਹਾਰ ਮੌਕੇ ਜਗਤਪੁਰਾ ਕਲੋਨੀ ਅਤੇ ਗੁਰੂ ਨਾਨਕ ਕਲੋਨੀ ਦੇ ਬਸ਼ਿੰਦਿਆਂ ਨਾਲ ਹੋਲੀ ਮਨਾਈ ਗਈ।