ਸੂਬੇ ਵਿਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫ਼ੈਸਲੇ ਨੂੰ ਪੂਰਨ ਤੌਰ 'ਤੇ ਅਣਉਚਿਤ ਤੇ ਤਰਕਹੀਣ ਦਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਰੇਲਵੇ ਦੇ ਇਸ ਫ਼ੈਸਲੇ ਦੀ ਪ੍ਰੋੜਤਾ ਕਰ ਕੇ ਕਿਸਾਨਾਂ ਦੇ ਰੋਹ ਨੂੰ ਹੋਰ ਭੜਕਾ ਰਹੀ ਹੈ।