ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥
ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
ਰਾਗ ਸੂਹੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ।