ਬੀਤੇ ਦਿਨੀਂ ਤਰਨਤਾਰਨ ਦੇ ਪੱਟੀ 'ਚ ਕਾਂਗਰਸੀ ਆਗੂਆਂ ਵੱਲੋਂ ਫੜੀ ਸ਼ਰਾਬ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ 'ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ।