ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ੴ ਸਤਿਗੁਰ ਪ੍ਰਸਾਦਿ ॥ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥