ਚੀਨ ਨਾਲ ਐਲਏਸੀ 'ਤੇ ਜਾਰੀ ਤਣਾਅ ਨੂੰ ਲੈ ਕੇ ਕਾਂਗਰਸ ਦੇਸ਼ 'ਚ ਸਿਆਸਤ ਜਾਰੀ ਹੈ। ਗਲਵਾਨ ਘਾਟੀ 'ਚ 20 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਸਰਕਾਰ ਤੋਂ ਲਗਾਤਾਰ ਸਵਾਲ ਪੁੱਛ ਰਹੇ ਹਨ। ਇਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਸਦ 'ਚ ਬਹਿਸ ਕਰਨ ਦੀ ਚੁਣੌਤੀ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ 1962 ਦੇ ਯੁੱਧ ਤੋਂ ਲੈ ਕੇ ਹੁਣ ਤਕ ਦੀ ਚਰਚਾ ਲਈ ਤਿਆਰ ਹਾਂ।