ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ’ਚ ਅੱਜ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਰਾਜ ਸਲਾਹਕਾਰ ਬੋਰਡ ਦੀ ਮੀਟਿੰਗ ’ਚ ਇਨਾਂ ਪੁਰਸਕਾਰਾਂ ਦਾ ਫੈਸਲਾ ਕੀਤਾ ਗਿਆ।