ਕੇਂਦਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਸਾਰੀਆਂ ਪਲੇਟਫਾਰਮਸ 'ਤੇ ਆੱਨਲਾਈਨ ਫਿਲਮਾਂ, ਆਡੀਓ-ਵਿਜ਼ੂਅਲ ਪ੍ਰੋਗਰਾਮਾਂ, ਆਨਲਾਈਨ ਖਬਰਾਂ ਅਤੇ ਮੌਜੂਦਾ ਮਾਮਲਿਆਂ ਦੀ ਸਮੱਗਰੀ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਭਾਰਤ ਦੇ ਰਾਸ਼ਟਰਪਤੀ, ਰਾਮ ਨਾਥ ਕੋਵਿੰਦ ਦੁਆਰਾ ਹਸਤਾਖਰ ਕੀਤੇ ਗਏ, ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ।