ਸੌਦਾ ਸਾਧ ਨੂੰ ਮਸ਼ਹੂਰ ਕਰਨ ਲਈ ਬਾਦਲ ਪਰਿਵਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਜਿਸ ਦੇ ਕਾਰਕੁਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਨਾਲ-ਨਾਲ ਬਰਗਾੜੀ ਕਾਂਡ 'ਚ 2 ਸਿੱਖ ਨੌਜਵਾਨਾਂ ਨੂੰ ਸ਼ਹੀਦ ਹੋਣਾ ਪਿਆ ਸੀ। ਇਸ ਦੇ ਨਾਲ ਹੀ 328 ਪਾਵਨ ਸਰੂਪਾਂ ਦੇ ਗੁੰਮ ਹੋਣ ਤਹਿਤ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲ ਪਾਇਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਨੇ ਬ੍ਰਹਮਪੁਰਾ ਨੇ ਕੀਤਾ।