ਹਾਂਗਕਾਂਗ ਦੀ ਮੀਡੀਆ ਦੇ ਬੇਤਾਜ ਬਾਦਸ਼ਾਹ ਜਿੰਮੀ ਲਾਏ ਨੂੰ ਵਿਦੇਸ਼ੀ ਤਾਕਤਾਂ ਨਾਲ ਗੰਢਤੁਪ ਦੇ ਸ਼ੱਕ ਵਿਚ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੇ ਸਹਿਯੋਗੀ ਨੇ ਇਹ ਜਾਣਕਾਰੀ ਦਿਤੀ। ਪਿਛਲੇ ਸਾਲ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਸ਼ਹਿਰ ਵਿਚ ਬੀਜਿੰਗ ਵਲੋਂ ਲਾਗੂ ਕੀਤੇ ਗਏ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਇਹ ਸੱਭ ਤੋਂ ਵੱਡੀ ਗ੍ਰਿਫ਼ਤਾਰੀ ਹੈ।