ਨਗਰ ਦੇ ਹੋਕਾਸਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਚੱਲ ਰਹੀ ਮੁਠਭੇੜ ਅੱਜ ਯਾਨੀ ਬੁੱਧਵਾਰ ਨੂੰ ਫਿਰ ਤੋਂ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।
ਗਾਂਦਰਬਲ ਜ਼ਿਲੇ ਵਿਚ ਇਕ ਗ੍ਰਨੇਡ ਹਮਲੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਸੀਆਰਪੀਐਫ ਦੇ ਏਐਸਆਈ ਦੀ ਛੇ ਦਿਨ ਬਾਅਦ ਮੰਗਲਵਾਰ ਨੂੰ ਹਸਪਤਾਲ ਵਿਚ ਮੌਤ ਹੋ ਗਈ। ਸ਼ਹੀਦ ਜਵਾਨ ਦੀ ਪਛਾਣ ਨੇਤਰਪਾਲ ਸਿੰਘ ਵਜੋਂ ਹੋਈ ਹੈ।
ਸੁਰੱਖਿਆਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਹਨ। ਜਾਣਕਾਰੀ ਅਨੁਸਾਰ ਮੁੱਠਭੇੜ ਸ੍ਰੀਨਗਰ ਦੇ ਬਟਮਾਲੂ ਇਲਾਕੇ ਵਿੱਚ ਚੱਲ ਰਹੀ ਹੈ। ਪੁਲਿਸ ਅਤੇ CRPF ਦੇ ਜਵਾਨ ਮੋਰਚੇ ਉੱਤੇ ਹਨ ਅਤੇ ਦਹਿਸ਼ਤਗਰਦਾਂ ਦੀ ਭਾਲ ਜਾਰੀ ਹੈ।