ਪੰਜਾਬ 'ਚ ਕੋਰੋਨਾ ਤੋਂ ਬਾਅਦ ਆਰਥਿਕ ਰਿਕਵਰੀ ਦੇ ਸੰਕੇਤ ਮਿਲਣ ਲੱਗੇ ਹਨ। ਸੂਬੇ 'ਚ ਲਗਭਗ 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ 'ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੂਬੇ ਨੂੰ ਆਰਥਿਕ ਤੌਰ 'ਤੇ ਮੁੜ-ਮਜ਼ਬੂਤੀ ਦੇ ਰਸਤੇ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਥਸ਼ਾਸਤਰੀ ਮੋਂਟੇਕ ਸਿੰਘ ਆਹਲੂਵਾਲੀਆ ਦੇ ਅਗਵਾਈ 'ਚ ਇਕ ਉੱਚ ਪੱਧਰੀ ਆਰਥਿਕ ਕਮੇਟੀ ਬਣਾਈ ਸੀ, ਜਿਸ ਨੇ ਬੀਤੇ ਸਮੇਂ 'ਚ ਸੂਬਾ ਸਰਕਾਰ ਨੂੰ ਕਈ ਤਰ੍ਹਾਂ ਦੇ ਆਰਥਿਕ ਕਦਮ ਚੁੱਕਣ ਲਈ ਕਿਹਾ।