: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਬਰਗਾੜੀ ਬੇਅਦਬੀ ਮਾਮਲੇ 'ਚ ਹਾਈ ਕੋਰਟ 'ਚ ਝੂਠੇ ਬਿਆਨਾਂ ਰਾਹੀਂ ਅੜਿੱਕਾ ਡਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇਥੋਂ ਤਕ ਕਿ ਹਾਈ ਕੋਰਟ ਨੇ ਵੀ ਜ਼ੁਬਾਨੀ ਤੌਰ 'ਤੇ ਸੀ. ਬੀ. ਆਈ. ਦੀ ਇਸ ਕਾਰਵਾਈ ਨੂੰ 'ਹੱਤਕਪੂਰਨ' ਕਰਾਰ ਦਿੱਤਾ ਹੈ। ਹਾਈ ਕੋਰਟ ਵਲੋਂ ਸੋਮਵਾਰ ਨੂੰ ਜ਼ੁਬਾਨੀ ਤੌਰ 'ਤੇ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਹੋਰ ਲਟਕਾਉਣ ਅਤੇ ਜਾਂਚ ਨੂੰ ਲੀਹੋਂ ਲਾਉਣ ਲਈ ਸੀ. ਬੀ. ਆਈ. ਦੀਆਂ ਕੋਸ਼ਿਸ਼ਾਂ ਨਾਲ ਕੇਂਦਰੀ ਏਜੰਸੀ ਦੇ ਮਾੜੇ ਇਰਾਦੇ ਜੱਗ-ਜ਼ਾਹਰ ਹੋ ਗਏ ਪਰ ਸੂਬਾ ਸਰਕਾਰ ਜਾਂਚ ਨੂੰ ਲਮਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਹੋਣ ਨਹੀਂ ਦੇਵੇਗੀ।