Saturday, April 05, 2025
 

Cheema

ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਚੀਮਾ

ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ

ਕਾਂਗਰਸ ਕੋਲ 'ਆਪ' ਨੂੰ ਨਿਸ਼ਾਨਾ ਬਣਾਉਣ ਲਈ ਕੋਈ ਮੁੱਦਾ ਨਹੀਂ, ਵਿਧਾਨ ਸਭਾ 'ਚ ਬਹਿਸ ਤੋਂ ਭੱਜੀ: ਹਰਪਾਲ ਚੀਮਾ

ਪੰਜਾਬ 'ਚ ਆਬਕਾਰੀ ਨੀਤੀ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਿਤੀ ਕੀਤੀ ਸਾਫ਼

ਆਮ ਆਦਮੀ ਪਾਰਟੀ ਨੇ ਦਿੱਤੀ ਨਵਜੋਤ ਸਿੱਧੂ ਨੂੰ ਚੁਣੌਤੀ

ਕੈਪਟਨ ਵੱਲੋਂ ਮੋਦੀ ਦੀ ਥਾਂ ਨੱਢਾ ਨੂੰ ਪੱਤਰ ਲਿਖਣਾ ਮਹਿਜ ਡਰਾਮਾ : ਆਪ

ਪੰਜਾਬ ਵਿੱਚ ਰੇਲ ਗੱਡੀਆਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜੇਪੀ ਕੌਮੀ ਪ੍ਰਧਾਨ ਜੀਪੀ ਨੱਢਾ ਨੂੰ ਪੱਤਰ ਲਿਖਣ ਦੇ ਉਪਰਾਲੇ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਕਾ ਜਿਹਾ ਕਦਮ ਉਠਾਇਆ ਹੈ। ਸੀਨੀਅਰ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਕਿਸਾਨੀ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਥਾਂ ਡਰਾਮੇ 'ਤੇ ਡਰਾਮੇ ਕਰ ਰਹੇ ਹਨ।

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ :ਅਰੋੜਾ

ਆਮ ਆਦਮੀ ਪਾਰਟੀ (AAP) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ। ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਹੀ ਹੈ। 

ਪੁੱਡਾ ਭਵਨ ਦੇ ਬਾਹਰ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

 ਲੋਕ ਨਿਰਮਾਣ ਵਿਭਾਗ ਦੇ ਐਸਈ ਨੂੰ ਗਮਾਡਾ ਵਿੱਚ ਡੈਪੂਟੇਸ਼ਨ ‘ਤੇ ਤੈਨਾਇਤ ਕਰਨ ਦਾ ਆਮ ਆਦਮੀ ਪਾਰਟੀ ਮੁਹਾਲੀ ਨੇ ਸਖਤ ਨੋਟਿਸ ਲਿਆ ਹੈ। ਮੁਹਾਲੀ ਹਲਕੇ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂ ਦੀ ਅਗਵਾਈ ਹੇਠ ਪੁੱਡਾ ਮੰਤਰੀ ਨੂੰ ਮੰਗ ਪੱਤਰ ਦੇ ਕੇ ਉਕਤ ਅਧਿਕਾਰੀ ਨੂੰ ਵਾਪਸ ਭੇਜਣ ਦੀ ਮੰਗ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਤੇਜ ਸਿੰਘ ਪੰਨੂੰ ਨੇ ਦੱਸਿਆ ਕਿ ਸਰਕਾਰ ਵਲੋਂ ਗਮਾਡਾ ਵਿੱਚ ਆਰ ਕੇ ਕਟਨੌਰੀਆ ਨਾਮ ਦੇ ਇੱਕ ਐੱਸ ਈ ਨੂੰ ਲੋਕ ਨਿਰਮਾਣ ਵਿਭਾਗ 

'900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ' ਵਰਗੀਆਂ ਗੱਲਾਂ ਨਾ ਕਰਨ ਬਾਦਲ : ਹਰਪਾਲ ਚੀਮਾ 

 ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਿੱਲੀ ਉਡਾਈ ਹੈ। ਉਨ੍ਹਾਂ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ 'ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ।

ਟਾਂਡਾ ਜਬਰ ਜਨਾਹ ਮਾਮਲੇ 'ਤੇ ਕੈਪਟਨ ਅਮਰਿੰਦਰ ਛੱਡਣ ਗ੍ਰਹਿ ਮੰਤਰਾਲਾ : ਆਪ

ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਜਲਾਲਪੁਰ 'ਚ 6 ਸਾਲਾ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਨੂੰ ਸਰਕਾਰ ਅਤੇ ਸਮਾਜ ਦੇ ਮੱਥੇ 'ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀਆਂ ਮਹਿਲਾਂ ਵਿਧਾਇਕਾਵਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ 'ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਅਜਿਹੀ ਸਥਿਤੀ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਪੂਰੀ ਤਰਾਂ ਜ਼ਿੰਮੇਵਾਰ ਹਨ, ਜਿੰਨਾ ਨੇ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜਾਇਆ ਹੋਇਆ ਹੈ।

ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ : ਹਰਪਾਲ ਚੀਮਾ

 ਵਿਧਾਨ ਸਭਾ 'ਚ ਹੋਈ ਗਰਮਾ-ਗਰਮੀ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਸਪੀਕਰ ਵਿਰੁੱਧ ਕੋਈ ਭੱਦੀ ਸ਼ਬਦਾਵਲੀ ਨਹੀਂ ਸੱਚੀ ਸ਼ਬਦਾਵਲੀ ਵਰਤੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿਸ ਸਮੇਂ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 'ਤੇ ਪਾਰਟੀ ਵਿਧਾਇਕ ਅਮਨ ਅਰੋੜਾ ਨੂੰ ਮਾਨਯੋਗ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ 

ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲ ਮਹਿਜ ਡਰਾਮਾ : ਮਾਨ

ਪੰਜਾਬ ਵਿਧਾਨ ਸਭਾ 'ਚ ਤਿੰਨ ਕੇਂਦਰੀ ਖੇਤੀ ਬਿੱਲਾਂ ਦੇ ਸਮਾਨੰਤਰ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ ਡਰਾਮਾ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪੇਤਲੇ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ,

ਪ੍ਰਸਤਾਵਿਤ ਬਿੱਲਾਂ ਦੀ ਕਾਪੀ ਲੈਣ ਲਈ ਅੜੀ 'ਆਪ' ਸਦਨ 'ਚ ਲਗਾਇਆ ਧਰਨਾ

ਖੇਤੀ ਵਿਰੋਧੀ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀ ਕਾਪੀ ਹਾਸਿਲ ਕਰਨ ਲਈ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰੋਸ ਵਜੋਂ ਸਦਨ ਦੇ ਅੰਦਰ ਹੀ ਧਰਨੇ 'ਤੇ ਬੈਠ ਗਈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਤਿ ਮਹੱਤਵਪੂਰਨ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਇਸ ਪ੍ਰਭਾਵਿਤ ਬਿੱਲ ਸਦਨ 'ਚ ਪੇਸ਼ ਹੋਣ ਤੱਕ ਗੁਪਤ ਰੱਖਣ ਪਿੱਛੇ ਵੱਡੀ ਸਾਜ਼ਿਸ਼ ਦੇ ਦੋਸ਼ ਲਗਾਏ।

ਕਾਲੇ ਕਾਨੂੰਨਾਂ 'ਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ : ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। 

Subscribe