Friday, November 22, 2024
 

Covid 19

ਭਾਰਤ ਦੇ ਹਾਲਾਤ ਵਿਨਾਸ਼ਕਾਰੀ : ਵਿਸ਼ਵ ਸਿਹਤ ਸੰਗਠਨ

ਦੇਸ਼ ਵਿਚ ਹਾਹਾਕਾਰ ਮਚਾ ਰਹੀ ਕੋਰੋਨਾ ਇਨਫੈਕਸ਼ਨ ਦੀ ਦੂਸਰੀ ਲਹਿਰ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਨੇ

WHO ਨੇ ਕਿਹਾ ਕਿ ਕੋਰੋਨਾ ਦੇ ਖ਼ਾਤਮੇ ਲਈ ਲੱਗੇਗਾ ਲੰਮਾ ਸਮਾਂ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

ਹੁਸ਼ਿਆਰਪੁਰ ਦੇ ਢਾਡਾ ਕਲਾਂ ਤੇ ਜੱਸੋਵਾਲ ਪਿੰਡਾਂ ਨੂੰ ਐਲਾਨਿਆ ਮਾਈਕਰੋ ਕੰਟੇਨਮੈਂਟ ਜੋਨ

ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19

ਮੋਹਾਲੀ ਜ਼ਿਲ੍ਹੇ ਚ 83 ਕੋਰੋਨਾ ਪਾਜੇਟਿਵ ਮਰੀਜ਼ ਹੋਏ ਸਿਹਤਯਾਬ, 88 ਨਵੇਂ ਪਾਜੇਟਿਵ ਕੇਸ ਮਿਲੇ 

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਵਿੱਚ ਕੋਵਿਡ-19 ਦੇ ਅੱਜ 83 ਪਾਜ਼ਟਿਵ ਮਰੀਜ਼ ਸਿਹਤਯਾਬ ਹੋਏ ਅਤੇ 88 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਅੱਜ ਮੌਤ  ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ 

ਦਿੱਲੀ 'ਚ ਫਿਰ ਕੋਰੋਨਾ ਨਾਲ ਬੇਕਾਬੂ ਹੋਏ ਹਾਲਾਤ

ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਲਗਾਤਾਰ ਨਵੇਂ ਰਿਕਾਰਡ ਬਣਾ ਰਿਹਾ ਹੈ, ਰੋਜ਼ਾਨਾ ਮਾਮਲਿਆਂ 'ਚ ਦਿੱਲੀ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟੇ 'ਚ ਰਾਜਧਾਨੀ 'ਚ ਕੋਰੋਨਾ ਵਾਇਰਸ ਦੇ 8 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਦਿੱਲੀ 'ਚ ਇੱਕ ਦਿਨ 'ਚ ਕੋਰੋਨਾ ਮਾਮਲਿਆਂ ਨੇ ਅੱਠ ਹਜ਼ਾਰ ਦੇ ਅੰਕੜੇ ਨੂੰ ਪਾਰ ਕੀਤਾ ਹੈ। ਇਸ 'ਚ ਦਿੱਲੀ 'ਚ ਕੋਰੋਨਾ ਨਾਲ 85 ਲੋਕਾਂ ਦੀ ਮੌਤ ਵੀ ਹੋਈ ਹੈ।

ਦੇਸ਼ 'ਚ ਕੋਰੋਨਾ ਤੇਜ਼, 24 ਘੰਟਿਆਂ ਵਿਚ 50 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਮਿਲੇ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 50 ਹਜ਼ਾਰ ਤੋਂ ਵੀ ਵੱਧ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਆਏ ਹਨ। ਜਿਸ ਤੋਂ ਬਾਅਦ ਦੇਸ਼ 'ਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 84 ਲੱਖ 62 ਹਜ਼ਾਰ 080 ਹੋ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 50 ਹਜ਼ਾਰ 357 ਨਵੇਂ ਮਰੀਜ਼ ਮਿਲੇ ਹਨ, ਜਦਕਿ 577 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ 'ਚ ਹੁਣ ਤਕ ਕੋਰੋਨਾ ਕਾਰਨ 1 ਲੱਖ 25 ਹਜ਼ਾਰ 562 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਸਕੂਲ ਖੁੱਲ੍ਹਣ ਮਗਰੋ 575 ਵਿਦਿਆਰਥੀ ਤੇ 829 ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਸਕੂਲ ਸੋਮਵਾਰ ਨੂੰ ਅੱਠ ਮਹੀਨਿਆਂ ਬਾਅਦ ਮੁੜ ਖੁੱਲ੍ਹ ਗਏ ਪਰ ਚੀਜ਼ਾਂ ਯੋਜਨਾ ਅਨੁਸਾਰ ਨਹੀਂ ਬਣੀਆਂ। 13 ਜ਼ਿਲ੍ਹਿਆਂ ਵਿੱਚ ਕੀਤੇ ਕੇ ਕੋਵਿਡ-19 ਟੈਸਟ ਵਿੱਚ 9ਵੀਂ ਤੇ 10ਵੀਂ ਜਮਾਤ ਦੇ 575 ਵਿਦਿਆਰਥੀ ਤੇ 829 ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।  ਇਹ ਅੰਕੜੇ ਵਧਣ ਦੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿ ਕੁੱਲ 70,790 ਅਧਿਆਪਕਾਂ ਅਤੇ 95,763 ਵਿਦਿਆਰਥੀਆਂ ਨੇ ਆਰਟੀ-ਪੀਸੀਆਰ ਟੈਸਟ ਕਰਵਾਏ ਹਨ ਅਤੇ ਜ਼ਿਆਦਾਤਰ ਕੋਵਿਡ -19 ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਹਾਲਾਂਕਿ, ਸਿੱਖਿਆ ਵਿਭਾਗ ਨੇ ਚਾਨਣਾ ਪਾਇਆ ਕਿ ਸਥਿਤੀ ਚਿੰਤਾਜਨਕ ਨਹੀਂ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ।

ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ ਸਿਨੇਮਾ ਹਾਲ ਤੇ ਮਲਟੀਪਲੈਕਸ

ਪੰਜਾਬ 'ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਪਏ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕਾਂ ਨੂੰ ਅੱਜ ਤੋਂ ਖੋਲ੍ਹਣ ਦੀ ਇਜਾਜ਼ਤ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਕੋਵਿਡ-19 ਅਨਲਾਕ 'ਚ ਸੁਧਾਰ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆ ਮਹਿਕਮੇ ਨੇ ਸ਼ਨੀਵਾਰ ਨੂੰ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ 'ਚ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਆਪਣੇ ਸਾਰੇ ਸਰਕਾਰੀ ਮਹਿਕਮਿਆਂ 'ਚ 50 ਫ਼ੀਸਦੀ ਸਟਾਫ਼ ਦੀ ਸ਼ਰਤ ਨੂੰ ਵੀ ਵਾਪਸ ਲੈ ਲਿਆ ਸੀ।

ਹੁਣ ਰਿਤਿਕ ਰੋਸ਼ਨ ਦੇ ਘਰ ਵੜਿਆ ਕੋਰੋਨਾ

ਮਸ਼ਹੂਰ ਅਦਾਕਾਰ ਰਿਤਿਕ ਰੋਸ਼ਨ ਦੀ ਮਾਂ ਅਤੇ ਫ਼ਿਲਮ ਨਿਰਮਾਤਾ ਰਾਕੇਸ਼ ਰੋਸ਼ਨ ਦੀ ਪਤਨੀ ਪਿੰਕੀ ਰੋਸ਼ਨ ਨੂੰ 'ਕੋਰੋਨਾ ਵਾਇਰਸ' ਹੋ ਗਿਆ ਹੈ। ਖ਼ਬਰ ਦੀ ਪੁਸ਼ਟੀ ਕਰਦਿਆਂ 67 ਸਾਲਾ ਪਿੰਕੀ ਰੋਸ਼ਨ ਨੇ ਇਕ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ, 'ਇੱਕ ਸਾਵਧਾਨੀ ਦੇ ਤੌਰ ਤੇ, ਮੇਰਾ ਪੂਰਾ ਪਰਿਵਾਰ ਅਤੇ ਘਰ ਦਾ ਪੂਰਾ ਸਟਾਫ ਹਰ ਦੋ-ਤਿੰਨ ਹਫ਼ਤਿਆਂ ਵਿਚ ਕੋਵਿਡ -19 ਦਾ ਟੈਸਟ ਕਰਾਉਂਦੇ ਹਾਂ। ਅਜਿਹਾ ਹੀ ਇਕ ਟੈਸਟ, ਜੋ ਪੰਜ ਦਿਨ ਪਹਿਲਾਂ ਕੀਤਾ ਗਿਆ ਸੀ, ਨੇ ਵੀ ਬਾਰਡਰਲਾਈਨਲਾਈਨ ਕੋਵਿਡ -19 ਮੇਰੇ ਵਿਚ ਸਕਾਰਾਤਮਕ ਪਾਇਆ

ਅਦਾਕਾਰਾ ਤਮੰਨਾ ਭਾਟੀਆ Corona ਪਾਜ਼ੇਟਿਵ

Subscribe