Friday, November 22, 2024
 

Deputy CM

ਉਪ ਮੁੱਖ ਮੰਤਰੀ ਨੇ ਲਿਆ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ

 ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ (Deputy CM OP Soni), ਜਿਨਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।

ਲਖੀਮਪੁਰ ਘਟਨਾ : ਡਿਪਟੀ CM ਸੁਖਜਿੰਦਰ ਰੰਧਾਵਾ ਗ੍ਰਿਫ਼ਤਾਰ

ਲਖੀਮਪੁਰ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਘਟਨਾ ਦਾ ਜ਼ਾਇਜਾ ਲੈਣ ਲਈ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ (Deputy CM Sukhjinder Singh Randhawa) ਅਪਣੇ ਸਾਥੀਆਂ ਨਾਲ ਲਖੀਮਪੁਰ ਗਏ ਸਨ ਜਿੱਥੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੁਲਬੀਰ ਜ਼ੀਰਾ ਨੇ ਅਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਦਿੱਤੀ।

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਸੁਖਜਿੰਦਰ ਰੰਧਾਵਾ ਦਾ ਸਖ਼ਤ ਐਕਸ਼ਨ,ਹੁਕਮ ਦੀ ਪਾਲਣਾ ਨਾ ਕਰਨ ਵਾਲੇ SSP 'ਤੇ ਹੋਵੇਗੀ ਕਾਰਵਾਈ

ਪੰਜਾਬ 'ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਖ਼ਤ ਕਦਮ ਚੁੱਕਦਿਆਂ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਲਈ ਗੈਰ ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਭਰ ਵਿੱਚ ਮਨਾਇਆ ਗਿਆ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ

ਜਾਬ ਭਰ ਵਿੱਚ  ਰਾਸਟਰੀ ਸਵੈਇੱਛਕ ਖੂਨਦਾਨ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ ਪੀ ਸੋਨੀ (Deputy CM OP Soni) ਨੇ ਦਸਿਆ ਕਿ ਪੰਜਾਬ ਵਿੱਚ ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ ਤੇ 16 ਖੂਨਦਾਨ ਕੈਂਪ ਲਗਾਏ ਗਏ, ਜਿਨਾਂ ਵਿੱਚ 1150 ਯੂਨਿਟ ਖੂਨ ਇਕੱਠਾ ਕੀਤਾ ਗਿਆ। ਉਨਾਂ ਕਿਹਾ ਕਿ ਸਵੈਇੱਛਕ ਖੂਨਦਾਨ ਨੂੰ ਉਤਸਾਹਤ ਕਰਨਾ ਖੂਨ ਦੀ ਸੁਰੱਖਿਆ ਨੂੰ ਵਧਾਉਣ ਦੀ ਮੁੱਖ ਰਣਨੀਤੀ ਹੈ।

ਰੰਧਾਵਾ ਨੇ ਪੰਜਾਬ ਪੁਲਿਸ ਹੈਡਕੁਆਰਟਰ ’ਤੇ ਕੀਤੀ ਅਚਨਚੇਤੀ ਚੈਕਿੰਗ

ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੂਬੇ ਦੇ ਲੋਕਾਂ ਦਰਮਿਆਨ ਬੇਲੋੜਾ ਡਰ ਅਤੇ ਅਸਰੁੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।

ਉਪ ਮੁੱਖ ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਅੰਦੋਲਨ ਮੁਲਤਵੀ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।

ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ : ਸੋਨੀ

ਉਪ ਮੁੱਖ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀ ਕਿ ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। ਉਹ ਅੱਜ ਇੱਥੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ : ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ

ਹੁਣ ਸ਼ਰਾਬ ਖਰੀਦ ਨਾਲ ਮਿਲੇਗੀ ਇਲੈਕਟ੍ਰਾਨਿਕ ਰਸੀਦ

 15 ਜਨਵਰੀ, 2021 ਤਕ ਸਾਰੇ ਜਿਲਿਆਂ ਦੇ ਸ਼ਰਾਬ ਵਿਕਰੇਤਾਵਾਂ ਦੇ ਸੈਲ ਕੇਂਦਰਾਂ 'ਤੇ ਇਲੈਕਟ੍ਰੋਨਿਕ ਢੰਗ ਨਾਲ ਵਿਕਰੀ ਰਸੀਦ ਕੱਟਿਆ ਜਾਣਾ ਯਕੀਨੀ ਕੀਤਾ ਜਾਵੇ

ਸੂਬੇ ਵਿਚ ਜਲਦ ਹੀ ਸਾਰੇ ਠੇਕਿਆਂ 'ਤੇ ਇਲੈਕਟ੍ਰੋਨਿਕ ਢੰਗ ਨਾਲ ਰਸੀਦ ਕੱਟੀ ਜਾਵੇਗੀ : ਚੌਟਾਲਾ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ 15 ਜਨਵਰੀ, 2021 ਤਕ ਸਾਰੇ

ਵੱਡਾ ਐਲਾਨ : ਦੁਸ਼ਯੰਤ ਚੌਟਾਲਾ ਦਾ ਹੁੱਕਾ-ਪਾਣੀ ਬੰਦ ਕਰਨਗੀਆਂ ਖਾਪ ਪੰਚਾਇਤਾਂ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਹਰਿਆਣਾ ਦੀਆਂ ਦਰਜਨਾਂ ਖਾਪ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਖਾਪ ਪੰਚਾਇਤਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਸਮਾਜਕ ਬਾਇਕਾਟ ਦੇ ਨਾਲ-ਨਾਲ ਹੁੱਕਾ-ਪਾਣੀ ਬੰਦ ਕਰਨਗੀਆਂ। 

Subscribe