ਸਥਾਨਕ ਚੰਡੀਗੜ੍ਹ ਟੈਂਟ ਡੀਲਰ ਸੁਸਾਇਟੀ ਵੱਲੋਂ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਅਤੇ ਹਰਦੀਪ ਸਿੰਘ ਕੌਂਸਲਰ ਅਤੇ ਸਾਬਕਾ ਡਿਪਟੀ ਮੇਅਰ ਦੀ ਅਗਵਾਈ ਵਿੱਚ ਚੰਡੀਗੜ੍ਹ ਮਿਉਂਸੀਪਲ ਕਾਰਪੋਰੇਸ਼ਨ ਕਮਿਸ਼ਨਰ ਕੇ ਕੇ ਯਾਦਵ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਵਿੱਚ ਟੈਂਟ ਹਾਊਸ ਮਾਲਕਾਂ ਨੇ ਕਰੋਨਾਂ ਮਹਾਂਮਾਰੀ ਦੇ ਮੱਦੇਨਜ਼ਰ ਬਿਜ਼ਨਸ ਵਿਚ ਆਈ ਮੰਦੀ ਕਾਰਨ ਪ੍ਰਸ਼ਾਸ਼ਨ ਨੂੰ ਮਦਦ ਕਰਨ ਦੀ ਅਪੀਲ ਕੀਤੀ।