ਬਿਹਾਰ 'ਚ ਕਿਸ ਦੀ ਸਰਕਾਰ ਬਣੇਗੀ, ਕਿਸੇ ਦੇ ਸਿਰ ਬਿਹਾਰ ਦੇ ਮੁੱਖ ਮੰਤਰੀ ਦਾ ਤਾਜ ਸਜੇਗਾ, ਇਸ ਦਾ ਫ਼ੈਸਲਾ ਅੱਜ ਹੋ ਜਾਵੇਗਾ। ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਚੋਣਾਂ 'ਚ ਕਈ ਦਿੱਗਜ਼ ਆਗੂਆਂ ਸਣੇ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ 2 ਲਾਲ ਤੇਜੱਸਵੀ ਯਾਦਵ ਅਤੇ ਤੇਜ ਪ੍ਰਤਾਪ ਯਾਦਵ ਦੀ ਕਿਸਮਤ ਦਾ ਫ਼ੈਸਲਾ ਅੱਜ ਹੋ ਜਾਵੇਗਾ। ਉੱਥੇ ਹੀ ਜ਼ਿਆਦਾਤਰ ਐਗਜ਼ਿਟ ਪੋਲ 'ਚ ਗਠਜੋੜ ਦੀ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ।