ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਉੱਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰ ਦੇਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।