ਪਣਜੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2022 ਵਿਚ ਸੱਤਾ ਵਿਚ ਆਉਣ 'ਤੇ ਗੋਆ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਹਰੇਕ ਘਰ ਵਿਚੋਂ ਇੱਕ ਬੇਰੁਜ਼ਗਾਰ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਕੰਮ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰਾਂ ਨੂੰ ਨੌਕਰੀ ਨਾ ਮਿ