ਪੱਛਮੀ ਲੰਡਨ ਪ੍ਰੀਸ਼ਦ ਨੇ ਕਿਹਾ ਹੈ ਕਿ ਉਸਨੇ ਪੰਜਾਬੀ ਬਹੁਗਿਣਤੀ ਵਾਲੇ ਉਪਨਗਰ ਸਾਊਥਹਾਲ 'ਚ ਇਕ ਸੜਕ ਦਾ ਨਾਂ ਗੁਰੂ ਨਾਨਕ ਰੋਡ ਕਰਨ 'ਤੇ ਕਰਨ ਦਾ ਫੈਸਲਾ ਲਿਆ ਹੈ। ਸੋਮਵਾਰ ਨੂੰ ਪੂਰੀ ਦੁਨੀਆ ਵਿਚ ਗੁਰਪੁਰਬ ਦੇ ਰੂਪ 'ਚ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ ਗਿਆ ਹੈ।
ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਪੰਜਾਬ 'ਚ ਸੰਘਰਸ਼ ਦੇ 2 ਮਹੀਨੇ ਪੂਰੇ ਹੋ ਗਏ ਹਨ, ਅੱਜ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ। ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ।
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।