ਅਮਰੀਕਾ ਵਿਚ ਚੋਣ ਨਤੀਜਿਆਂ ਦੇ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਅਮਰੀਕੀ ਜਨਤਾ ਨੇ ਜੋਅ ਬਾਇਡੇਨ ਨੂੰ ਸੱਤਾ ਸੌਂਪਣ ਦਾ ਫੈਸਲਾ ਸੁਣਾ ਦਿੱਤਾ ਹੈ। ਭਾਰਤ ਸਮੇਤ ਦੁਨੀਆ ਦੇ ਪ੍ਰਮੁੱਖ ਨੇਤਾਵਾਂ ਨੇ ਬਾਇਡੇਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪਰ ਬਾਇਡੇਨ ਦੇ ਇਨ ਅਤੇ ਟਰੰਪ ਦੇ ਆਊਟ ਹੋਣ ਨਾਲ ਭਾਰਤ ਦੇ ਨਾਲ ਸਬੰਧਾਂ 'ਤੇ ਕੀ ਅਸਰ ਪਵੇਗਾ, ਇਸ ਨੂੰ ਲੈ ਕੇ ਅਟਕਲਾਂ ਦਾ ਬਜ਼ਾਰ ਗਰਮ ਹੈ। ਬਾਇਡੇਨ ਭਾਰਤ ਦੇ ਪ੍ਰਤੀ ਕੀ ਰਵੱਈਆ ਅਪਣਾਉਂਦੇ ਹਨ, ਉਨ੍ਹਾਂ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਵੀ ਭਾਰਤ-ਅਮਰੀਕਾ ਵਿਚਾਲੇ ਦੋਸਤੀ ਦਾ ਸਿਲਸਿਲਾ ਜਾਰੀ ਰਹੇਗਾ ਜਾਂ ਨਹੀਂ, ਕਿਉਂਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਉਸ ਮੁਕਾਮ 'ਤੇ ਪਹੁੰਚ ਗਏ ਹਨ, ਜਿਥੋਂ ਪਿੱਛੇ ਮੁੜ ਕੇ ਨਹੀਂ ਦੇਖਿਆ ਜਾ ਸਕਦਾ।