ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਸਿਹਤਯਾਬ ਹੋ ਗਏ ਹਨ। ਉਨ੍ਹਾਂ ਨੂੰ ਐਤਵਾਰ ਦੁਪਹਿਰੇ ਓਖਲਾ ਸਥਿਤ ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ ਉਹ ਘਰ ਪਰਤ ਆਏ ਹਨ ਪਰ ਕਾਰਡੀਅਲੌਜੀ ਵਿਭਾਗ ਦੇ ਨਿਰਦੇਸ਼ਕ ਡਾ. ਅਤੁਲ ਮਾਥੁਰ ਦੀ ਨਿਗਰਾਨੀ ਹੇਠ ਰਹਿਣਗੇ।
ਭਾਰਤ ਨੂੰ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਤਾਨ ਕਪਿਲ ਦੇਵ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਕਪਿਲ ਦੇਵ ਦੀ ਐਂਜੀਓਪਲਾਸਟੀ ਸਫਲ ਰਹੀ ਹੈ ਅਤੇ ਇਹ ਮਹਾਨ ਖਿਡਾਰੀ ਹੁਣ ਠੀਕ ਹੈ। ਹਸਪਤਾਲ ਤੋਂ ਕਪਿਲ ਦੇਵ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ , ਜਿਸ ਵਿਚ ਉਹ ਬਿਲਕੁਲ ਸਹੀ ਲੱਗ ਰਹੇ ਹਨ।