ਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ।