ਨਵੰਬਰ ਮਹੀਨੇ ਰਸੋਈ ਗੈਸ ਦੀਆਂ ਕੀਮਤਾਂ (LPG Gas Cylinder) ਵਿਚ ਕੋਈ ਵਾਧਾ ਨਹੀਂ ਹੋਇਆ, ਹਾਲਾਂਕਿ 19 ਕਿੱਲੋ ਵਪਾਰਕ ਗੈਸ ਸਿਲੰਡਰ (Commercial Gas Cyliner Price) ਦੀ ਕੀਮਤ 78 ਰੁਪਏ ਤੱਕ ਵਧੀ ਹੈ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿਚ ਵੀ HPCL, BPCL, IOC ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਸੀ। ਇਕ ਪਾਸੇ, ਬਾਜ਼ਾਰ ਵਿਚ ਆਲੂ, ਪਿਆਜ਼ ਅਤੇ ਦਾਲਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਇਹ ਆਮ ਆਦਮੀ ਲਈ ਰਾਹਤ ਦੀ ਖਬਰ ਹੈ। ਇਸ ਤੋਂ ਪਹਿਲਾਂ ਆਖਰੀ ਵਾਰ 14 ਕਿੱਲੋਗ੍ਰਾਮ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਜੁਲਾਈ 2020 ਨੂੰ 4 ਰੁਪਏ ਵਾਧਾ ਹੋਇਆ ਸੀ। ਇਸ ਤੋਂ ਪਹਿਲਾਂ ਜੂਨ ਵਿਚ 14.2 ਕਿਲੋ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦਿੱਲੀ ਵਿਚ 11.50 ਰੁਪਏ ਮਹਿੰਗਾ ਹੋ ਗਿਆ, ਜਦੋਂ ਕਿ ਮਈ ਵਿਚ ਇਹ 162.50 ਰੁਪਏ ਸਸਤਾ ਹੋਇਆ ਸੀ। ਹਾਲਾਂਕਿ ਇਸ ਤੋਂ ਬਾਅਦ ਸਰਕਾਰ ਨੇ ਚੁੱਪ-ਚਪੀਤੇ ਸਬਸਿਡੀ ਦੇਣੀ ਵੀ ਬੰਦ ਕਰ ਦਿੱਤੀ ਸੀ।