ਪੰਜਾਬ ਵਿਚ ਵੱਡੀ ਚਰਚਾ ਦਾ ਕੇਂਦਰ ਬਣੇ ਹੋਏ ਗ਼ੈਰ ਕਾਨੂੰਨੀ ਅਤੇ ਨਕਲੀ ਸ਼ਰਾਬ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕਹਰੇ ਬੈਂਚ ਨੇ ਸੁਣਵਾਈ ਜਨਹਿਤ ਦੇ ਤੌਰ ਉੱਤੇ ਕੀਤੇ ਜਾਣ ਦੀ ਗੱਲ ਕਹਿੰਦੇ ਹੋਏ ਕੇਸ ਚੀਫ਼ ਜਸਟੀਸ ਦੀ ਬੈਂਚ ਨੂੰ ਰੈਫ਼ਰ ਕਰ ਦਿਤਾ ਹੈ। ਪੰਜਾਬ ਦੇ ਸਾਬਕਾ ਵਿਧਾਇਕ ਤਰਸੇਮ ਜੋਧਾ ਅਤੇ ਹਰਗੋਪਾਲ ਸਿੰਘ ਦੁਆਰਾ ਪਾਈ ਗਈ ਪਟੀਸ਼ਨ ਉੱਤੇ ਜਸਟਿਸ ਅਲਕਾ ਸਰੀਨ ਨੇ ਇਸ ਮਾਮਲੇ ਨੂੰ ਜਨਹਿਤ ਪਟੀਸ਼ਨ ਦੇ ਤੌਰ ਉੱਤੇ ਸੁਣਨ ਲਈ