ਅੱਜ ਦੀ ਤਾਰੀਖ ਵਿਚ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਚਲ ਰਿਹਾ ਹੈ। ਕਿਸਾਨਾਂ ਦੀ ਮੁੱਖ ਮੰਗ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨ ਰੱਦ ਹੋਣ। ਦੂਜੇ ਪਾਸੇ ਕੇਂਦਰ ਆਖ ਰਹੀ ਹੈ ਕਿ ਇਹ ਨਵੇਂ ਕਾਨੂੰਨ ਕਿਸਾਨਾਂ ਦੀ ਭਲਾਈ ਵਾਸਤੇ ਹੈ ਇਸ ਲਈ ਇਹ ਰੱਦ ਨਹੀਂ ਕੀਤੇ ਜਾ ਸਕਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜ਼ਿਆਦਾਤਰ ਕਿਸਾਨ ਕਣਕ-ਝੋਨੇ ਦੀ ਖੇਤੀ ਕਰਦੇ ਹਨ। ਇਨ੍ਹਾਂ ਦੋਵਾਂ ਫ਼ਸਲਾਂ ਉੱਪਰ ਐੱਮਐੱਸਪੀ ਮਿਲਦੀ ਹੈ ਅਤੇ ਸਰਕਾਰ ਇਨ੍ਹਾਂ ਫਸਲਾਂ ਨੂੰ ਖ਼ਰੀਦ ਲੈਂਦੀ ਹੈ।