ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।