ਇਸਲਾਮਾਬਾਦ (ਏਜੰਸੀਆਂ) : ਪਾਕਿਸਤਾਨ ਵਿਚ ਸੱਤਾਧਾਰੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਨੇਤਾ ਗੁਰਦੀਪ ਸਿੰਘ ਨੇ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਸ਼ੁੱਕਰਵਾਰ ਨੂੰ ਸਾਂਸਦ ਦੇ ਤੌਰ ’ਤੇ ਸਹੁੰ ਚੁੱਕੀ।ਜਾਣਕਾਰੀ ਮੁਤਾਬਕ ਸਿੰਘ ਨੇ ਪਾਕਿਸਤਾਨੀ ਸੰਸਦ ਦੇ ਉਚ ਸਦਨ ਲਈ ਹੋਈਆਂ ਚੋਣਾਂ ਵਿਚ ਘੱਟ ਗਿਣਤੀ ਸੀਟ ਖੈਬਰ ਪਖਤੂਨਖਵਾ ’ਤੇ ਵੱਡੇ ਅੰਤਰ ਨਾਲ ਆਪਣੇ ਵਿਰੋਧੀ ਉਮੀਦਵਾਰ ਨੂੰ ਮਾਤ ਦਿੱਤੀ ਸੀ। ਸਿੰਘ ਨੂੰ ਸਦਨ ਵਿਚ 145 ਵਿਚੋਂ 103 ਵੋਟਾਂ ਮਿਲੀਆਂ ਸਨ, ਜਦੋਂਕਿ ਜਮੀਅਤ ਉਲੇਮਾ-ਏ-ਇਸਲਾਮ (ਫਜਲੁਰ) ਦੇ ਉਮੀਦ