ਕੇਂਦਰ ਸਰਕਾਰ ਵਲੋਂ ਲਗਾਤਾਰ GST ਦੀਆਂ ਦਰਾਂ ਵਿਚ ਵਾਧਾ ਕਰਕੇ ਆਮ ਲੋਕਾਂ ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ,ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਕੇਂਦਰ ਸਰਕਾਰ ਵਲੋਂ ਕਪੜੇ ਅਤੇ ਪੈਨਾਂ ਦੇ ਸਮਾਨ ਤੇ ਵੀ ਜੀ .ਐਸ. ਟੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ ਜੋ
ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਡਾਕਟਰੀ ਸਿੱਖਿਆ 'ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿੱਤੇ ਕਿ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨਾਂ ਨੂੰ ਤੇਜ਼ ਕਰਨ। ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਗਿਰਾਵਟ ਆ ਰਹੀ ਹੈ ਜਿਸ ਨਾਲ ਕੋਵਿਡ ਮਰੀਜ਼ਾਂ ਲਈ ਸਥਾਪਤ ਹਸਪਤਾਲਾਂ ਵਿਚ ਦਾਖਲ ਮਰੀਜਾ ਦੀ ਗਿਣਤੀ ਵੀ ਦਿਨੋ ਦਿਨ ਘੱਟ ਰਹੀ ਹੈ। ਇਸ ਲਈ ਦਾਖ਼ਲ ਮਰੀਜ਼ਾਂ ਨੂੰ ਹੋਰ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ।