Saturday, April 05, 2025
 

SAD

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸਾਬਕਾ ਮੰਤਰੀ ਧਰਮਸੋਤ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਮੈਨੂੰ ਸਾਜ਼ਸ਼ ਤਹਿਤ ਫਸਾਇਆ ਗਿਆ ਹੈ : ਸਾਧੂ ਸਿੰਘ ਧਰਮਸੋਤ

ਭਾਰਤੀ ਮੂਲ ਦੀ ਸਿਆਸੀ ਕਾਰਕੁੰਨ ਸ਼ੈਫਾਲੀ ਰਾਜ਼ਦਾਨ ਦੁੱਗਲ ਨੀਦਰਲੈਂਡ ’ਚ ਅਮਰੀਕੀ ਰਾਜਦੂਤ ਨਾਮਜ਼ਦ

Russia-Ukraine War: ਮਨੀਸ਼ ਤਿਵਾੜੀ ਨੇ ਕੀਤਾ ਸਿਆਸਤਦਾਨਾਂ ਨੂੰ ਸਵਾਲ -'ਹੁਣ ਕਿੱਥੇ ਹੋ ਜਦੋਂ ਯੂਕਰੇਨ 'ਚ ਬੱਚਿਆਂ ਨੂੰ ਸਾਡੀ ਲੋੜ ਹੈ?’

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਅੱਜ 13 ਵਿਧਾਇਕਾਂ ਨਾਲ ਵਿਰੋਧੀ ਧਿਰ ਦੀ ਮੁੱਖ ਪਾਰਟੀ ਹੋਣ ਦਾ ਦਾਅਵਾ ਕਰੇਗਾ ਅਕਾਲੀ ਦਲ

 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਕਾਰਨ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਚੰਨੀ ਸਰਕਾਰ ਦਾ ਘਿਰਾਓ ਕਰਨਗੀਆਂ।

ਅਕਾਲੀ ਦਲ ਵਲੋਂ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਦਿੱਗਜ ਕੰਪਨੀ ਪਾਰਲੇ ਐਗਰੋ ਨੇ ਅਰਜੁਨ ਕਪੂਰ ਨੂੰ ਬਣਾਇਆ ਬੀਫਿਜ਼ ਦਾ ਬਰਾਂਡ ਅੰਬੈਸਡਰ

ਫੂਡ ਐਂਡ ਬੇਵਰੇਜਸ ਦੀ ਦਿੱਗਜ ਕੰਪਨੀ ਪਾਰਲੇ ਐਗਰੋ ਨੇ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ (Arjun Kapoor) ਨੂੰ ਆਪਣੇ ਫਰੂਟ ਬੇਸਡ ਸਪਾਰਕਲਿੰਗ ਬੈਵਰੇਜ ਬੀਫਿਜ਼ (B Fizz) ਦਾ ਬਰਾਂਡ ਅੰਬੈਸਡਰ ਬਣਾਇਆ ਹੈ। 

ਕੈਪਟਨ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਦੀ ਕਾਰਗੁਜ਼ਾਰੀ 'ਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂ 64 ਪਾਰਟੀ ਉਮੀਦਵਾਰਾਂ ਦਾ ਐਲਾਨ

ਵਿਵਾਦ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਮੁਲਤਵੀ, ਪੜ੍ਹੋ ਪੂਰੀ ਖ਼ਬਰ

ਹਰੀਸ਼ ਰਾਵਤ ਨੇ ਮੰਗੀ ਮੁਆਫੀ, ਦੇਖੋ ਕੀ ਕਿਹਾ ?

ਸ਼੍ਰੋਮਣੀ ਅਕਾਲੀ ਦਲ ਵਲੋਂ 6 ਨਵੇਂ ਉਮੀਦਵਾਰਾਂ ਦਾ ਐਲਾਨ

AAP ਪ੍ਰਦਰਸ਼ਨਕਾਰੀਆਂ 'ਤੇ ਚਲੀਆਂ ਜਲ ਤੋਪਾਂ, ਲਾਠੀਚਾਰਜ ਦੌਰਾਨ ਲੱਗੀਆਂ ਗੰਭੀਰ ਸੱਟਾਂ

'ਗਿਣੀ ਮਿੱਥੀ ਸਾਜਿਸ਼ ਹੈ ਭਾਜਪਾ ਆਗੂਆਂ ਦਾ ਬਾਦਲ ਦਲ ਵਿੱਚ ਰਲੇਵਾਂ'

ਹਕੂਮਤਾਂ ਕਿਵੇਂ ਆਪਣੇ ਲੋਕਾਂ ਦੇ ਹਮਦਰਦੀਆਂ ਨੂੰ ਉਨ੍ਹਾਂ ਲੋਕਾਂ ਸਾਹਮਣੇ ਹੀ ਮੁਲਜ਼ਮ ਬਣਾ ਦਿੰਦੀਆਂ ਨੇ

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਕੈਪਟਨ ਪਹਿਲਾਂ ਆਪਣੇ ਮਹਿਲਾਂ ਵਿੱਚ ਲੱਗੇ ਏਸੀ ਬੰਦ ਕਰਵਾਏ : ਬੀਬਾ ਬਾਦਲ

ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਧਾਮਿਕਾ ਪ੍ਰਸਾਦ ਨੇ ਕੋਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਧਾਮਿਕਾ ਪ੍ਰਸਾਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। 

ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦੇਣ ਵਾਲੇ ਪੁਲਿਸ ਅਫਸਰ ਦੀ ਆਪਣੀ ਸਰਕਾਰ ’ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਨੁੱਕੜ ਮੀਟਿੰਗਾਂ 

ਮਾਫੀਆ ਰਾਜ ਚਲਾ ਰਹੇ ਹਨ ਕੈਪਟਨ ਤੇ ਉਸ ਦੇ ਸਰਗਨਾ : ਆਪ 😶

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਗੈਰ ਕਾਨੂੰਨੀ ਸ਼ਰਾਬ ਅਤੇ ਡਰੱਗ ਕਾਰੋਬਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ,

6ਵੇਂ ਤਨਖਾਹ ਕਮਿਸ਼ਨ ਦੀਆ ਸਿਫਾਰਸ਼ਾ ਲਾਗੂ ਨਾ ਕਰਨ 'ਤੇ ਆਪ ਵੱਲੋਂ ਨਿੰਦਾ 😞

ਪੰਜਾਬ ਸਰਕਾਰ ਵੱਲੋਂ ਛੇਵਾਂ ਤਨਖਾਹ ਕਮਿਸ਼ਨ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਲਗਾਏ ਜਾ ਰਹੇ ਲਾਅਰਿਆ ਦੀ ਆਮ ਆਦਮੀ ਪਾਰਟੀ ਨੇ ਸਖਤ ਨਿੰਦਿਆ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭਜ ਰਹੀ ਹੈ।

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ 🤨

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਖੇਡ ਮੰਤਰੀ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਦੀ ਆਪਣੀ ਸਰਕਾਰ ਦੇ ਵਿਭਾਗ ਨੇ  ਮੰਤਰੀ ਵੱਲੋਂ  ਪਰਿਵਾਰਕ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈ ਲੈਣ ਖਿਲਾਫ ਤੇ ਇਹ ਰਕਮ ਵਸੂਲਣ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।

Farmers Protest :ਹਿੰਮਤ ਹੈ ਤਾਂ ਮੋਦੀ ਨੂੰ ਲਲਕਾਰੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਜੇ ਕੈਪਟਨ ਵਿੱਚ ਥੋੜ੍ਹੀ ਜਿਹੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। 

ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ, ਲਾਪਰਵਾਹੀ ਵਾਲਾ ਕੋਈ ਵੀ ਕਦਮ ਨਾ ਚੁੱਕੇ ਕੇਂਦਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਉਹ ਕੋਈ ਵੀ ਲਾਪਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ ਜਿਸ ਨਾਲ ਕਿਸਾਨਾਂ ਦੇ ਮਨਾਂ ਵਿਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬਜ਼ਰ ਗਲੀਆਂ ਨਾ ਦੁਹਰਾਓ। 

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 

4 ਦਸੰਬਰ ਤੋਂ 'ਆਪ' ਵਿਢੇਗੀ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ : ਭਗਵੰਤ ਮਾਨ

ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

ਕਾਂਗਰਸੀ ਆਗੂਆਂ ਵੱਲੋਂ ਫੜੀ ਮਾਮਲੇ 'ਚ 'ਆਪ' ਨੇ ਘੇਰੀ ਪੰਜਾਬ ਸਰਕਾਰ

 ਬੀਤੇ ਦਿਨੀਂ ਤਰਨਤਾਰਨ ਦੇ ਪੱਟੀ 'ਚ ਕਾਂਗਰਸੀ ਆਗੂਆਂ ਵੱਲੋਂ ਫੜੀ ਸ਼ਰਾਬ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ 'ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। 

ਰਾਣੋ ਨਸ਼ਾ ਤਸਕਰੀ ਮਾਮਲਾ : OSD ਅੰਕਿਤ ਬਾਂਸਲ ਨੂੰ ਬਰਖ਼ਾਸਤ ਕਰੇ ਕੈਪਟਨ : ਆਪ

 ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ।

ਆਤਮਨਿਰਭਰ ਭਾਰਤ ਮੁਹਿੰਮ ਤਹਿਤ 20 ਲੱਖ ਕਰੋੜ ਦਾ ਲਾਭ ਚੁੱਕਣ ਲਈ ਸਰੋਤਾਂ ਦੀ ਕਰਨੀ ਹੋਵੇਗੀ ਸਹੀ ਵਰਤੋ : CM

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਤਮਨਿਰਭਰ ਭਾਰਤ ਮੁਹਿੰਮ ਦੇ ਤਹਿਤ 20 ਲੱਖ ਕਰੋੜ ਰੁਪਏ ਦਾ ਪੈਕੇਜ ਐਲਾਨ ਕੀਤਾ ਹੈ| ਸਾਨੂੰ ਇਸ ਪੈਕੇਜ ਦਾ ਲਾਭ ਚੁੱਕਣ ਲਈ ਆਪਣੇ ਸਾਰੇ ਸਰੋਤਾਂ ਦੀ ਸਹੀ ਵਰਤੋ ਕਰਨੀ ਹੋਵੇਗੀ| ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਹਰਿਆਣਾ ਰਾਜ ਉੱਚੇਰੀ ਸਿਖਿਆ ਪਰਿਸ਼ਦ ਅਤੇ ਸਵਦੇਸ਼ੀ ਸਵਾਵਲੰਬਨ ਟਰਸਟ ਵੱਲੋਂ ਚਲਾਏ ਜਾ ਰਹੇ ਆਤਮਨਿਰਭਰ ਹਰਿਆਣਾ ਪ੍ਰੋਗ੍ਰਾਮ ਨਾਲ ਜੁੜੀ ਇਕ ਮੀਟਿੰਗ ਵਿਚ ਕਹੀ| 

ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ : ਬਿੱਟੂ

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਯੋਜਿਤ ਜੰਤਰ-ਮੰਤਰ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। 'ਜੇ ਅਕਾਲੀਆਂ ਨੂੰ ਪੰਜਾਬੀਆਂ ਦੇ ਅਧਿਕਾਰਾਂ ਪ੍ਰਤੀ ਇੰਨੀ ਚਿੰਤਾ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨ' ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। 

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ : ਕੈਂਥ

ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 'ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। 

ਕੈਪਟਨ ਵੱਲੋਂ ਮੋਦੀ ਦੀ ਥਾਂ ਨੱਢਾ ਨੂੰ ਪੱਤਰ ਲਿਖਣਾ ਮਹਿਜ ਡਰਾਮਾ : ਆਪ

ਪੰਜਾਬ ਵਿੱਚ ਰੇਲ ਗੱਡੀਆਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜੇਪੀ ਕੌਮੀ ਪ੍ਰਧਾਨ ਜੀਪੀ ਨੱਢਾ ਨੂੰ ਪੱਤਰ ਲਿਖਣ ਦੇ ਉਪਰਾਲੇ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਕਾ ਜਿਹਾ ਕਦਮ ਉਠਾਇਆ ਹੈ। ਸੀਨੀਅਰ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਕਿਸਾਨੀ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਥਾਂ ਡਰਾਮੇ 'ਤੇ ਡਰਾਮੇ ਕਰ ਰਹੇ ਹਨ।

ਭਾਜਪਾ ਨੂੰ ਕਰਾਰਾ ਝਟਕਾ, ਇੱਕ ਦਰਜਨ ਤੋਂ ਵੱਧ ਆਗੂਆਂ ਨੇ ਝਾੜੂ ਫੜਿਆ

ਭਾਜਪਾ ਨੂੰ ਕਰਾਰਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਲਿਆ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸਬੰਧਿਤ 

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ :ਅਰੋੜਾ

ਆਮ ਆਦਮੀ ਪਾਰਟੀ (AAP) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ। ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਹੀ ਹੈ। 

ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ ਪੀ ਨੱਡਾ ਨੇ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਵਿਚ ਕਿਸੇ ਵੀ ਚੀਜ਼‘ਤੇ ਵਿਸ਼ਵਾਸ ਨਹੀਂ ਹੈ, ਚਾਹੇ ਉਹ ਸੈਨਾ ਹੋਵੇ, ਸਰਕਾਰ ਜਾਂ ਸਾਡੇ ਲੋਕ। 

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ। 

ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। 

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ
12
Subscribe