ਪੰਜਾਬ ਯੂਨੀਵਰਸਿਟੀ 'ਚ ਸੈਨੇਟ ਭੰਗ ਕਰਕੇ ਕੇਂਦਰੀ ਬੋਰਡ ਗਠਿਤ ਕਰਨ ਦਾ ਮਾਮਲਾ ਭਖਣਾ ਸ਼ੁਰੂ ਹੋ ਗਿਆ। ਆਮ ਆਦਮੀ ਪਾਰਟੀ ਪੰਜਾਬ ਨੇ ਵਿਰੋਧ ਕਰਦੇ ਹੋਏ ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਪੱਸ਼ਟੀਕਰਨ ਮੰਗਿਆ ਹੈ। ਸ਼ਨੀਵਾਰ ਸ਼ਾਮ ਮੀਡੀਆ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਕੜੀ ਤਹਿਤ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ ਹਨ।